-ਸੀ. ਜੇ. ਐਮ ਅਪਰਾਜਿਤਾ ਜੋਸ਼ੀ ਵੱਲੋਂ ਰਾਸ਼ਟਰੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਬੈਂਕ ਮੈਨੇਜਰਾਂ ਨਾਲ ਮੀਟਿੰਗ

Date:

ਹੁਸ਼ਿਆਰਪੁਰ, 8 ਫਰਵਰੀ(ਬਜਰੰਗੀ ਪਾਂਡੇ ): ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ, ਨਿਊ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸੀ ਜੇ ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵੱਲੋ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ’ਤੇ ਸਾਲ 2024 ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਮਿਤੀ 9 ਮਾਰਚ 2024 ਨੂੰ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਸੀ. ਜੇ. ਐਮ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਬੈਕ ਮੈਨੇਜਰਾਂ ਨਾਲ ਨਵੇਂ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪ੍ਰੀ-ਲਿਟੀਗੇਟਿਵ ਕੇਸਾਂ ਬਾਰੇ ਬੈਂਕ ਮੇਨੈਜਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਏ ਜਾਣ ਤਾਂ ਜੋ ਜਨਤਾ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ।

ਬੀ. ਡੀ. ਪੀ. ਓ ਤਲਵਾੜਾ, ਬੀ. ਡੀ. ਪੀ. ਓ ਮਾਹਿਲਪੁਰ, ਬੀ. ਡੀ. ਪੀ. ਓ ਹੁਸ਼ਿਆਰਪੁਰ 1 ਅਤੇ 2, ਬੀ. ਡੀ. ਪੀ. ੳ ਟਾਂਡਾ ਨੂੰ ਮਿਤੀ 9 ਮਾਰਚ 2024 ਨੂੰ ਲਗਾਈ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਪਿੰਡਾਂ ਵਿਚ ਵੱਧ ਤੋ ਵੱਧ ਤੋਂ ਪ੍ਰਚਾਰ ਕਰਨ ਲਈ ਨਿਰਦੇਸ਼ ਦਿੱਤੇ ਗਏ।
ਇਸ ਤੋ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਵੱਲੋ ਰਾਸ਼ਟਰੀ ਲੋਕ ਅਦਾਲਤ ਸਬੰਧੀ ਪੁਲਿਸ ਅਧਿਕਾਰੀ ਐਸ. ਪੀ ਮਿਸ ਨਵਨੀਤ ਕੌਰ ਗਿੱਲ ਨੂੰ ਇਸ ਲੋਕ ਅਦਾਲਤ ਰਾਹੀ ਪੈਂਡਿੰਗ ਚਲਾਨਾਂ ਨੂੰ ਭੁਗਤਾਉਣ ਲਈ ਕੋਰਟਾਂ ਵਿਚ ਦੇਣ ਦੇ ਨਿਰਦੇਸ਼ ਦਿੱਤੇ ਗਏ।

ਬਿਜਲੀ ਵਿਭਾਗ ਦੇ ਐਕਸੀਅਨ-1 ਨਾਲ ਕੇਸਾਂ ਬਾਰੇ ਚਰਚਾ ਕੀਤੀ ਗਈ। ਜ਼ਿਲ੍ਹਾ ਕੰਜ਼ਿਊਮਰ ਡਿਸਪਿਊਟ ਰੈਡਰੈਸਲ ਕਮਿਸ਼ਨ ਹੁਸ਼ਿਆਰਪੁਰ ਦੇ ਮੈਬਰ ਪ੍ਰੇਮ ਸਿੰਘ ਸਲਾਰੀਆ ਅਤੇ ਐਮ. ਏ. ਸੀ. ਟੀ ਪੈਡਿੰਗ ਕੇਸਾਂ ਬਾਰੇ ਇੰਸ਼ੋੋਰੈਂਸ ਕੰਪਨੀਆਂ ਦੇ ਅਸਿਸਟੈਂਟ ਅਫਸਰਾਂ ਨੂੰ ਮੀਟਿੰਗ ਦੌਰਾਨ ਕਿਹਾ ਗਿਆ ਕਿ ਮਿਤੀ 9 ਮਾਰਚ 2024 ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋ ਵੱਧ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ।

Share post:

Subscribe

spot_imgspot_img

Popular

More like this
Related

ਗੈਰ-ਸੰਚਾਰੀ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਸਕਰੀਨਿੰਗ ਮੁਹਿੰਮ 31 ਮਾਰਚ ਤੱਕ

ਸ਼ਿਆਰਪੁਰ 25 ਫਰਵਰੀ 2025 ,ਸਿਹਤ ਵਿਭਾਗ ਵੱਲੋਂ ਗੈਰ-ਸੰਚਾਰੀ ਬਿਮਾਰੀਆਂ...

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਆਯੋਜਨ

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ....

महाकुंभ में डुबकी लगाने प्रयागराज पहुंचे हिमाचल के मुख्यमंत्री सुखविंद्र सिंह सुक्खू

मुख्यमंत्री सुखविंद्र सिंह सुक्खू आस्था का स्नान करने सबसे...