ਬਿਹਾਰ ‘ਚ ਬਿਜਲੀ ਡਿੱਗਣ ਕਾਰਨ ਹੁਣ ਤੱਕ 12 ਲੋਕਾਂ ਦੀ ਹੋਈ ਮੌਤ, CM ਨਿਤੀਸ਼ ਕੁਮਾਰ ਨੇ ਮੁਆਵਜ਼ੇ ਦਾ ਕੀਤਾ ਐਲਾਨ
(TTT)ਬਿਹਾਰ ਦੇ ਸੱਤ ਜ਼ਿਲ੍ਹਿਆਂ ਵਿੱਚ ਪਿਛਲੇ 24 ਦਿਨਾਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ। ਅਸਮਾਨੀ ਬਿਜਲੀ ਡਿੱਗਣ ਕਾਰਨ ਹੋਈਆਂ ਇਨ੍ਹਾਂ ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਕਿਹਾ ਕਿ ਉਹ ਇਸ ਆਫਤ ਦੀ ਘੜੀ ‘ਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਹਨ।
ਮੁੱਖ ਮੰਤਰੀ ਦਫ਼ਤਰ ਵੱਲੋਂ ਐਤਵਾਰ ਨੂੰ ਜਾਰੀ ਪ੍ਰੈਸ ਬਿਆਨ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਜਮੁਈ ਅਤੇ ਕੈਮੂਰ ਵਿੱਚ ਤਿੰਨ-ਤਿੰਨ, ਰੋਹਤਾਸ ਵਿੱਚ ਦੋ, ਸਾਰਨ, ਸਹਿਰਸਾ, ਭੋਜਪੁਰ ਅਤੇ ਗੋਪਾਲਗੰਜ ਵਿੱਚ ਇੱਕ-ਇੱਕ ਵਿਅਕਤੀ ਦੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ।
ਬਿਹਾਰ ‘ਚ ਬਿਜਲੀ ਡਿੱਗਣ ਕਾਰਨ ਹੁਣ ਤੱਕ 12 ਲੋਕਾਂ ਦੀ ਹੋਈ ਮੌਤ, CM ਨਿਤੀਸ਼ ਕੁਮਾਰ ਨੇ ਮੁਆਵਜ਼ੇ ਦਾ ਕੀਤਾ ਐਲਾਨ
Date: