News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਵਿਧਾਨ ਸਭਾ ਉਪ ਚੋਣ ‘ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 135 ਅਧਿਕਾਰੀਆਂ/ਕਰਮਚਾਰੀਆਂ ਦਾ ਹੋਇਆ ਸਨਮਾਨ

ਵਿਧਾਨ ਸਭਾ ਉਪ ਚੋਣ ‘ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 135 ਅਧਿਕਾਰੀਆਂ/ਕਰਮਚਾਰੀਆਂ ਦਾ ਹੋਇਆ ਸਨਮਾਨ

(TTT)ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 135 ਅਧਿਕਾਰੀਆਂ/ਕਰਮਚਾਰੀਆਂ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ ਕੀਤਾ ਗਿਆ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਸਾਦਾ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਗਈ ਚੋਣ ਡਿਊਟੀ ਸਦਕਾ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।