ਇਕ ਕਿਲੋ ਆਈਸ ਤੇ ਇਨੋਵਾ ਸਮੇਤ 2 ਗ੍ਰਿਫਤਾਰ

Date:

ਇਕ ਕਿਲੋ ਆਈਸ ਤੇ ਇਨੋਵਾ ਸਮੇਤ 2 ਗ੍ਰਿਫਤਾਰ

(TTT)ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਘਰਿੰਡਾ ਦੇ ਐਸ.ਐਚ.ਓ. ਕਰਮਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਅੱਡਾ ਪਿੰਡ ਰਾਜਾਤਾਲ ਵਿਖੇ ਸਪੈਸ਼ਲ ਨਾਕੇਬੰਦੀ ਕੀਤੀ ਹੋਈ ਸੀ। ਮੁਖਬਰ ਖਾਸ ਵਲੋਂ ਇਤਲਾਹ ਦਿੱਤੀ ਗਈ ਕਿ ਗੱਡੀ ਨੰਬਰ ਪੀਬੀ 03 ਏ ਡਬਲਯੂ 3890 ਇਨੋਵਾ ਕਾਰ ਵਿਚ ਸਵਾਰ ਹੋ ਕੇ 2 ਵਿਅਕਤੀ ਤਰਨਤਾਰਨ ਤੋਂ ਰਾਜਾਤਾਲ ਅਟਾਰੀ ਨੂੰ ਆ ਰਹੇ ਹਨ। ਇਹ ਆਪਣੇ ਗਾਹਕਾਂ ਨੂੰ ਆਈਸ, ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਸਪਲਾਈ ਕਰਦੇ ਹਨ। ਪੁਲਿਸ ਨੇ ਉਕਤ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਰਵਿੰਦਰ ਸਿੰਘ ਪੁੱਤਰ ਬਾਜ ਸਿੰਘ ਅਤੇ ਧਰਮਪ੍ਰੀਤ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਢੋਲਣ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਪਾਸੋਂ ਇਕ ਕਿਲੋ ਆਈਸ ਬਰਾਮਦ ਹੋਈ। ਦੋਵਾਂ ਖਿਲਾਫ ਪੁਲਿਸ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share post:

Subscribe

spot_imgspot_img

Popular

More like this
Related

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...