ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਚਲਾਈਆਂ ਰਹੀਆਂ ਹਨ 255 ਯੋਗ ਕਲਾਸਾਂ : ਕੋਮਲ ਮਿੱਤਲ

Date:

ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਚਲਾਈਆਂ ਰਹੀਆਂ ਹਨ 255 ਯੋਗ ਕਲਾਸਾਂ : ਕੋਮਲ ਮਿੱਤਲ

7669400500 ’ਤੇ ਮਿਸਡ ਕਾਲ ਦੇ ਕੇ ਨਾਗਰਿਕ ਪ੍ਰੋਗਰਾਮ ਨਾਲ ਮੁਫ਼ਤ ਜੁੜ ਸਕਦੇ ਹਨ

ਮੁਹੱਲਾ ਅਸਲਾਮਾਬਾਦ ‘ਚ ਟੈਂਕੀ ਵਾਲੇ ਪਾਰਕ ‘ਚ ਰੋਜਾਨਾ 10 ਵਜੇ ਤੋਂ 11 ਵਜੇ ਤੱਕ ਲਗਦੀ ਹੈ ਯੋਗ ਕਲਾਸ

ਹੁਸ਼ਿਆਰਪੁਰ, 23 ਸਤੰਬਰ:(TTT) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਬਿਹਤਰੀਨ ਪ੍ਰੋਗਰਾਮ ਸੀ.ਐਮ ਦੀ ਯੋਗਸ਼ਾਲਾ ਦਾ ਲੋਕ ਵੱਧ ਤੋਂ ਵੱਧ ਲਾਭ ਲੈ ਕੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿਚ ਪ੍ਰਮਾਣਿਤ ਯੋਗ ਟੀਚਰਾਂ ਦੀ ਇਕ ਟੀਮ ਸਥਾਪਿਤ ਕੀਤੀ ਗਈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇਕ ਲੋਕ ਅੰਦੋਲਨ ਵਿਚ ਬਦਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚੇ 49 ਟਰੇਨਰਾਂ ਵਲੋਂ ਇਸ ਸਮੇਂ ਕਰੀਬ 255 ਯੋਗ ਕਲਾਸਾਂ ਚਲਾਈਆਂ ਰਹੀਆਂ ਹਨ, ਜਿਸ ਵਿਚ 9 ਹਜ਼ਾਰ ਦੇ ਕਰੀਬ ਲੋਕ ਰੋਜ਼ਾਨਾ ਯੋਗ ਦਾ ਅਭਿਆਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਨਾਗਰਿਕਾਂ ਦੀ ਸਿਹਤ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿਚ ਸੁਧਾਰ ਕਰਨ ਦਾ ਇਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਦੇ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਇਹ ਯੋਜਨਾ ਪਿਛਲੇ ਸਾਲ ਅਪ੍ਰੈਲ ਮਹੀਨੇ ਵਿਚ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਵੱਖ-ਵੱਖ ਪੜਾਵਾਂ ਵਿਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਕਵਰ ਕੀਤਾ ਗਿਆ ਹੈ। ਜ਼ਿਲ੍ਹਾ ਕੋਆਰਡੀਨੇਟਰ ਮਾਧਵੀ ਸਿੰਘ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਦੁਆਰਾ ਲੋਕਾਂ ਨੂੰ ਉਨ੍ਹਾਂ ਦੁਆਰਾ ਚੁਣੇ ਗਏ ਸਨਾਥ ਜਿਵੇਂ ਕਿ ਪਾਰਕ, ਜਨਤਕ ਥਾਵਾਂ ’ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਮੁਹੱਲਾ ਅਸਲਾਮਾਬਾਦ ਵਿਚ ਟੈਂਕੀ ਵਾਲੇ ਪਾਰਕ ਵਿਚ ਟਰੇਨਰ ਉਮੇਸ਼ ਪ੍ਰਤਾਪ ਵੱਲੋਂ ਰੋਜਾਨਾ 10 ਵਜੇ ਤੋਂ 11 ਵਜੇ ਤੱਕ ਯੋਗ ਕਲਾਸ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵਿਅਕਤੀ ਕੋਲ ਯੋਗ ਕਲਾਸ ਕਰਨ ਦਾ ਸਥਾਨ ਉਪਲਬੱਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟਰੇਂਡ ਇੰਸਟਰੱਕਟਰ ਘਰ ਭੇਜੇਗੀ।ਜੇਕਰ ਲੋਕ ਚਾਹੁੰਣ ਤਾਂ ਉਹ ਖੁਦ ਜਾਂ ਇਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਣਗੇ। ਜਿਹੜੇ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਟੋਲ ਫਰੀ ਨੰਬਰ 7669400500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਫਿਰ ਸੀ.ਐਮ ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...