ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਲਈ ਰੱਖੇ 6 ਕਰੋੜ, ਊਠ ਦੇ ਮੂੰਹ ‘ਚ ਜੀਰੇ ਵਾਂਗ : ਸੰਜੀਵ ਅਰੋੜਾ
ਹੁਸ਼ਿਆਰਪੁਰ, 9 ਮਾਰਚ ( BP), ਭਾਰਤ ਵਿਕਾਸ ਪ੍ਰੀਸ਼ਦ ਦੇ ਸੂਬਾਈ ਕਨਵੀਨਰ ਅਤੇ ਉੱਘੇ ਸਮਾਜ ਸੇਵੀ ਸੰਜੀਵ ਅਰੋੜਾ ਨੇ ਪੰਜਾਬ ਦੇ ਬਜਟ ਵਿੱਚ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਲਈ ਸਿਰਫ਼ 6 ਕਰੋੜ ਰੁਪਏ ਰੱਖੇ ਜਾਣ ਨੂੰ ਨਾਕਾਫ਼ੀ ਕਰਾਰ ਦਿੰਦਿਆਂ ਇਸ ਵਿੱਚ ਹੋਰ ਵਾਧੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਇਹ ਬਜਟ 30 ਕਰੋੜ ਰੁਪਏ ਦਾ ਸੀ, ਤਾਂ ਹੁਣ ਅਜਿਹਾ ਕਿਹੜਾ ਕਾਰਨ ਆ ਗਿਆ ਹੈ ਕੀ ਇਸ ਵਾਰ 80 ਫੀਸਦੀ ਕਟੌਤੀ ਕਰਦੇ ਇਸ ਨੂੰ ਸਿਰਫ 6 ਕਰੋੜ ਰੁਪਏ ਤੱਕ ਸੀਮਤ ਕਰ ਦਿੱਤਾ ਗਿਆ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਜੇਕਰ ਦੂਸਰੇ ਵਰਗਾਂ ਦੇ ਬੱਚਿਆਂ ਨੂੰ ਵਰਦੀਆਂ, ਵਜ਼ੀਫੇ, ਫੀਸ ਮੁਆਫੀ ਦੀ ਸਹੂਲਤ ਦਿੱਤੀ ਜਾ ਸਕਦੀ ਹੈ ਤਾਂ ਫਿਰ ਜਨਰਲ ਵਰਗ ਦੇ ਬੱਚਿਆਂ ਨੂੰ ਉਨ੍ਹਾਂ ਤੋਂ ਵਾਂਝੇ ਕਿਉਂ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਜਨਰਲ ਵਰਗ ਨੂੰ ਹਲਕੇ ਵਿੱਚ ਲੈ ਰਹੀ ਹੈ। ਇਹੀ ਕਾਰਨ ਹੈ ਕੀ ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਅਜੇ ਤੱਕ ਨਹੀਂ ਹੋਈ ਹੈ ਅਤੇ ਨਾ ਹੀ ਕਿਸੇ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ। ਜਿਸ ਕਾਰਨ ਇਸ ਵਰਗ ਵਿੱਚ ਪਹਿਲਾਂ ਤੋਂ ਹੀ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 28 ਵਿਭਾਗਾਂ ਦੇ ਚੇਅਰਮੈਨ ਨਿਯੁਕਤ ਕੀਤੇ ਹਨ ਪਰ ਸਿਰਫ ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਦੇ ਯੁੱਗ ਵਿੱਚ ਸੂਬੇ ਨੂੰ ਅੱਗੇ ਲਿਜਾਣਾ ਹੈ ਤਾਂ ਸਾਰੇ ਵਰਗਾਂ ਦੇ ਬੱਚਿਆਂ ਨੂੰ ਬਰਾਬਰ ਸਹੂਲਤਾਂ ਮੁਹੱਈਆ ਕਰਵਾਉਣੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਉਹ ਕਿਸੇ ਵਿਸ਼ੇਸ਼ ਵਰਗ ਨੂੰ ਸਹੂਲਤਾਂ ਦੇਣ ਦੇ ਵਿਰੁੱਧ ਨਹੀਂ ਹਨ। ਪਰ ਜੇਕਰ ਸਿਰਫ ਅਤੇ ਸਿਰਫ ਜਨਰਲ ਕੈਟਾਗਰੀ ਦੇ ਬੱਚਿਆਂ ਨਾਲ ਵਿਤਕਰਾ ਕੀਤਾ ਜਾਂਦਾ ਹੈ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼੍ਰੀ ਅਰੋੜਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਜਨਰਲ ਕੈਟਾਗਰੀ ਕਮਿਸ਼ਨ ਦਾ ਗਠਨ ਕੀਤਾ ਸੀ ਅਤੇ ਇਸ ਦੇ ਚੇਅਰਮੈਨ ਦੀ ਵੀ ਨਿਯੁਕਤੀ ਕੀਤੀ ਸੀ। ਪਰ ਵਿਧਾਨ ਸਭਾ ਚੋਣਾਂ ਕਾਰਨ ਜਿਸ ਵਿਅਕਤੀ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ, ਉਸ ਨੇ ਚੋਣ ਲੜਨ ਲਈ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਖਾਲੀ ਪਿਆ ਹੈ। ਸਰਕਾਰ ਨੂੰ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਸਰਕਾਰ ਵਿੱਚ ਬੈਠੇ ਜਨਰਲ ਕੈਟਾਗਰੀ ਦੇ ਵਿਧਾਇਕ ਵੀ ਇਸ ਸਬੰਧ ਵਿੱਚ ਆਵਾਜ਼ ਬੁਲੰਦ ਨਹੀਂ ਕਰ ਰਹੇ ਹਨ। ਅਜਿਹਾ ਲੱਗਦਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਜਨਰਲ ਕੈਟਾਗਰੀ ਦੀ ਨਾਰਾਜ਼ਗੀ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਹੀ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਵਜ਼ੀਫ਼ਾ ਯੋਜਨਾ ਲਈ ਰਾਸ਼ੀ ਵਧਾਈ ਜਾਵੇ ਤਾਂ ਜੋ ਬੱਚਿਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
<iframe width=”560″ height=”315″ src=”https://www.youtube.com/embed/_LRro-LWce4?si=yfhiNqQY4dIHFL40″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
<iframe width=”560″ height=”315″ src=”https://www.youtube.com/embed/bUQj5MuYmjs?si=G7Rc-KQxXttcJUb_” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>