
ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ‘ਚ 763 ਆਸਾਮੀਆਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ‘ਤੇ ਸਾਰੇ ਨਵ-ਨਿਯੁਕਤ ਨੌਜਵਾਨਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ।

ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ ਵਿੱਚ ਬਾਕੀ ਵਿਭਾਗਾਂ ‘ਚ ਵੀ ਖਾਲੀ ਪਈਆਂ ਆਸਾਮੀਆਂ ਤੇ

ਨਵੀਆਂ ਆਸਾਮੀਆਂ ਭਰੀਆ ਜਾਣਗੀਆਂ। ਮਿਸ਼ਨ ਰੁਜ਼ਗਾਰ ਦਾ ਇਹ ਸਿਲਸਿਲਾ ਨੇਕ ਨੀਤੀ ਤੇ ਨੀਅਤ ਨਾਲ ਇਸੇ ਤਰ੍ਹਾਂ ਜਾਰੀ ਰਹੇਗਾ।