News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਖੇਤ ਵਿਚ ਲੱਗੀ ਅੱਗ ਦੇ ਧੂੰਏ ਕਾਰਨ ਹਾਦਸਾ, ਉਜੜ ਗਿਆ ਹੱਸਦਾ ਵੱਸਦਾ ਪਰਿਵਾਰ

ਖੇਤ ਵਿਚ ਲੱਗੀ ਅੱਗ ਦੇ ਧੂੰਏ ਕਾਰਨ ਹਾਦਸਾ, ਉਜੜ ਗਿਆ ਹੱਸਦਾ ਵੱਸਦਾ ਪਰਿਵਾਰ

(TTT)ਸ੍ਰੀ ਹਰਿਗੋਬਿੰਦਪੁਰ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਹੱਸਦਾ ਵੱਸਦਾ ਪਰਿਵਾਰ ਉਜਾੜ ਗਿਆ। ਮਹਿਤਾ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ਉਤੇ ਖੇਤ ਵਿੱਚ ਲੱਗੀ ਅੱਗ ਦੇ ਧੂੰਏਂ ਕਾਰਨ ਦੋ ਵਾਹਨਾਂ ਦੀ ਟੱਕਰ ਹੋ ਗਈ। ਇਸ ਵਿਚ ਪਿਓ-ਪੁੱਤ ਅਤੇ ਦਾਦੀ ਦੀ ਮੌਤ ਹੋ ਗਈ।

ਮ੍ਰਿਤਕ ਪਿੰਡ ਕੋਟਲਾ ਸੂਬਾ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਸਨ, ਜੋ ਇਕ ਮੋਟਰਸਾਈਕਲ ਉਤੇ ਸਵਾਰ ਹੋ ਕੇ ਕਸਬਾ ਮਹਿਤਾ ਵੱਲ ਜਾ ਰਹੇ ਸਨ। ਇਸ ਮੋਟਰਸਾਈਕਲ ਨੂੰ ਅਮਰਜੋਤ ਸਿੰਘ ਚਲਾ ਰਿਹਾ ਸੀ, ਪਿੱਛੇ ਉਸ ਦੀ ਮਾਤਾ ਬਲਬੀਰ ਕੌਰ ਅਤੇ ਉਸ ਦਾ ਇਕ ਤਿੰਨ ਸਾਲ ਦੇ ਬੱਚਾ ਅਰਮਾਨਦੀਪ ਸਿੰਘ ਬੈਠੇ ਸਨ। ਰਸਤੇ ਵਿਚ ਸੜਕ ਦੇ ਕਿਨਾਰੇ ਕਿਸੇ ਜ਼ਿਮੀਦਾਰ ਵਲੋਂ ਆਪਣੇ ਕਣਕ ਦੇ ਖੇਤ ਨੂੰ ਅੱਗ ਲਗਾਈ ਹੋਣ ਕਾਰਨ ਇਥੇ ਭਾਰੀ ਧੂੰਆਂ ਸੀ।