ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
(TTT): ਦੀਨਾਨਗਰ ਪੁਲਸ ਵੱਲੋਂ ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਮੁੱਦਈ ਮਨਜਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਮੱਲੀਆਂ ਥਾਣਾ ਬਹਿਰਾਮਪੁਰ ਨੇ ਕਪਤਾਨ ਪੁਲਸ ਇੰਨਵੈਸਟੀਟੇਸਨ ਗੁਰਦਾਸਪੁਰ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 2,50,000/-ਰੁਪਏ ਦੀ ਠੱਗੀ ਮਾਰੀ ਹੈ।