ਘਰ ਅੰਦਰ ਚੱਲ ਰਹੇ ਲਿੰਗ ਜਾਂਚ ਕੇਂਦਰ ਦਾ ਪਰਦਾਫਾਸ਼, ਗੈਰ-ਕਾਨੂੰਨੀ ਟੈਸਟ ਲਈ ਲੈਂਦੇ ਸੀ ਮੋਟੀ ਰਕਮ
(TTT)ਖਰੜ (ਰਣਬੀਰ) : ਇੱਥੇ ਸਦਰ ਪੁਲਸ ਨੇ ਇਕ ਘਰ ਅੰਦਰ ਚੱਲ ਰਹੇ ਲਿੰਗ ਜਾਂਚ ਕੇਂਦਰ ‘ਤੇ ਛਾਪੇਮਾਰੀ ਕਰਦਿਆਂ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਇਕ ਵਿਅਕਤੀ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ, ਜਦੋਂ ਕਿ ਬਾਕੀ ਦੋਸ਼ੀ ਫ਼ਰਾਰ ਹੋਣ ‘ਚ ਕਾਮਯਾਬ ਹੋ ਗਏ।