News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ‘ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼, 6 ਪਿਸਤੌਲਾਂ ਤੇ 7 ਮੈਗਜ਼ੀਨਾਂ ਸਮੇਤ 2 ਤਸਕਰ ਗ੍ਰਿਫ਼ਤਾਰ

ਪੰਜਾਬ ‘ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼, 6 ਪਿਸਤੌਲਾਂ ਤੇ 7 ਮੈਗਜ਼ੀਨਾਂ ਸਮੇਤ 2 ਤਸਕਰ ਗ੍ਰਿਫ਼ਤਾਰ

(TTT)ਜਲੰਧਰ (ਵੈੱਬ ਡੈਸਕ)- ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਦਰਅਸਲ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਖ਼ੁਫ਼ੀਆ ਜਾਣਕਾਰੀ ‘ਤੇ ਆਧਾਰਿਤ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ 2 ਤਸਕਰਾਂ ਨੂੰ 6 ਗੈਰ ਕਾਨੂੰਨੀ ਪਿਸਤੌਲਾਂ ਅਤੇ 7 ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਟਵਿੱਟਰ ਜ਼ਰੀਏ ਦਿੱਤੀ ਗਈ ਹੈ।
ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਰੈਕੇਟ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਿਹਾ ਸੀ ਅਤੇ ਪਿਛਲੇ 6 ਮਹੀਨਿਆਂ ਵਿੱਚ ਇਸ ਰੈਕੇਟ ਨੇ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖ਼ਰੀਦੀਆਂ ਸਨ। ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਅਹਿਮ ਮਾਡਿਊਲ ਮੈਂਬਰਾਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।