News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ਦੇ ਨਹਿਰੀ ਪਾਣੀ ਨੂੰ ਲੈ ਕੇ ਭਗਵੰਤ ਮਾਨ ਬੋਲ ਰਹੇ ਸਭ ਤੋਂ ਵੱਡਾ ਝੂਠ- ਬਿਕਰਮ ਸਿੰਘ ਮਜੀਠੀਆ

ਪੰਜਾਬ ਦੇ ਨਹਿਰੀ ਪਾਣੀ ਨੂੰ ਲੈ ਕੇ ਭਗਵੰਤ ਮਾਨ ਬੋਲ ਰਹੇ ਸਭ ਤੋਂ ਵੱਡਾ ਝੂਠ- ਬਿਕਰਮ ਸਿੰਘ ਮਜੀਠੀਆ

(TTT)ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ’ਚ ਵੱਖ-ਵੱਖ ਹਲਕਿਆਂ ’ਚ ਜਾ ਕੇ ਚੋਣ ਪ੍ਰਚਾਰ ਕੀਤਾ ਤੇ ਚੁਣਾਵੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਪੱਛਮੀ ਹਲਕੇ ਵਿੱਚ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੁਣਾਵੀ ਰੈਲੀ ਦੇ ਵਿੱਚ ਖ਼ਾਸ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ।
ਇਸ ਦੌਰਾਨ ਉਨਾਂ ਨੇ ਅਨਿਲ ਜੋਸ਼ੀ ਦੇ ਹੱਕ ਦੇ ਵਿੱਚ ਵੋਟ ਕਰਨ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਵਿੱਚ ਮੌਜੂਦਾ ਆਪ ਸਰਕਾਰ ਵੱਲੋਂ ਲੋਕਾਂ ਨਾਲ ਬਹੁਤ ਜਿਆਦਾ ਝੂਠ ਬੋਲਿਆ ਜਾ ਰਿਹਾ ਹੈ ਅਤੇ ਬਦਲਾਅ ਦੇ ਨਾਂ ’ਤੇ ਲੋਕਾਂ ਦੇ ਨਾਲ ਸਭ ਤੋਂ ਵੱਡੀ ਠੱਗੀ ਕੀਤੀ ਜਾ ਰਹੀ ਹੈ।