BJP ਸੱਤਾ ‘ਚ ਆਈ ਤਾਂ ਰਿਜ਼ਰਵੇਸ਼ਨ ਖ਼ਤਮ ਕਰ ਦੇਵੇਗੀ, ਯੋਗੀ ਨਹੀਂ ਰਹਿਣਗੇ ਮੁੱਖ ਮੰਤਰੀ: ਕੇਜਰੀਵਾਲ
(TTT)ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਜੇਕਰ ਲੋਕ ਸਭਾ ਚੋਣਾਂ ਮਗਰੋਂ ਫਿਰ ਤੋਂ ਕੇਂਦਰ ਦੀ ਸੱਤਾ ਵਿਚ ਆਈ ਤਾਂ ਉਹ ਸੰਵਿਧਾਨ ਬਦਲ ਦੇਵੇਗੀ ਅਤੇ ਰਿਜ਼ਰਵੇਸ਼ਨ ਹਟਾ ਦੇਵੇਗੀ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਕੇਜਰੀਵਾਲ ਨੇ ਇੱਥੇ ਸਮਾਜਵਾਜੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਭਾਜਪਾ ਦੀ ਪੂਰੀ ਤਿਆਰੀ ਹੈ ਕਿ ਜੇਕਰ ਇਹ ਜਿੱਤ ਗਏ ਤਾਂ ਸੰਵਿਧਾਨ ਨੂੰ ਬਦਲ ਕੇ ਅਨੁਸੂਚਿਤ ਜਾਤੀ (SC), ਅਨੁਸੂਚਿਤ ਜਨਜਾਤੀ (ST) ਅਤੇ ਹੋਰ ਪਿਛੜੇ ਵਰਗ (OBC) ਦਾ ਰਿਜ਼ਰਵੇਸ਼ਨ ਖ਼ਤਮ ਕਰ ਦਿੱਤਾ ਜਾਵੇਗਾ।