ਪੰਜਾਬ ਵਾਸੀਆਂ ਲਈ ਗਰਮੀ ਦੀ ਲਹਿਰ ਸਬੰਧੀ ਐਡਵਾਈਜ਼ਰੀ ਜਾਰੀ, ਇੰਝ ਕਰੋ ਬਚਾਅ
(TTT) ਸੰਗਰੂਰ : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਣ ਵਾਲੇ ਵਾਧੇ ਸਬੰਧੀ ਲਾਏ ਅੰਦਾਜ਼ੇ ਨੂੰ ਧਿਆਨ ’ਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਸਿਵਲ ਸਰਜਨ ਡਾ. ਕਿਰਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਖ਼ੁਦ ਨੂੰ ਬਚਾਅ ਸਕਣ।