ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤਤਾ ਵਧਾਉਣ ਸਬੰਧੀ ਕੀਤਾ ਵਿਚਾਰ ਵਟਾਂਦਰਾ -ਕਿਹਾ, ਗਰੀਨ ਚੋਣਾਂ ਸਬੰਧੀ ਚਲਾਏ ਗਏ ਅਭਿਆਨ ’ਚ ਪੂਰੀ ਮਿਹਨਤ ਨਾਲ ਕੀਤਾ ਜਾਵੇ ਕੰਮ ਹੁਸ਼ਿਆਰਪੁਰ/ਗੜ੍ਹਸ਼ੰਕਰ, 22 ਮਈ:
(TTT) ਵਿਧਾਨ ਸਭਾ ਹਲਕਾ 45-ਗੜ੍ਹਸ਼ੰਕਰ ਵਿਖੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਗੜ੍ਹਸ਼ੰਕਰ ਸ਼ਿਵ ਰਾਜ ਸਿੰਘ ਬੱਲ ਨੇ ਅੱਜ ਵਿਧਾਨ ਸਭਾ ਹਲਕੇ ਦੇ ਸਭ ਤੋਂ ਵੱਧ ਅਤੇ ਘੱਟ ਵੋਟਿੰਗ ਪ੍ਰਤੀਸ਼ਤਤਾ ਵਾਲੇ ਬੀ.ਐਲ.ਓਜ਼ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੀ.ਐਲ.ਓਜ਼ ਨਾਲ ਲੋਕ ਸਭਾ ਚੋਣਾਂ ਵਿਚ ਵੋਟ ਪ੍ਰਤੀਸ਼ਤਾ ਵਧਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ 70 ਫੀਸਦੀ ਤੋਂ ਵੱਧ ਵੋਟਿੰਗ ਦੇ ਟੀਚੇ ਨੂੰ ਪੂਰਾ ਕਰਨ ਵਿਚ ਕੋਈ ਕਮੀ ਨਾ ਛੱਡੀ ਜਾਵੇ ਅਤੇ ਯੋਗ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਐਸ.ਡੀ.ਐਮ ਨੇ ਇਸ ਦੌਰਾਨ ਸਾਰੇ ਬੀ.ਐਲ.ਓਜ਼ ਨੂੰ ਕਿਹਾ ਕਿ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਗਰੀਨ ਚੋਣਾਂ ਸਬੰਧੀ ਚਲਾਏ ਗਏ ਅਭਿਆਨ ਵਿਚ ਪੂਰੀ ਮਿਹਨਤ ਨਾਲ ਕੰਮ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਘੱਟ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ਅਤੇ ਰਾਜਨੀਤਿਕ ਪਾਰਟੀਆਂ/ ਉਮੀਦਵਾਰਾਂ ਨੂੰ ਵੀ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ।