News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਨਵੀਂ ਬੋਲੈਰੋ ਲੈ ਕੇ ਮੱਥਾ ਟੇਕਣ ਗਈ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 4 ਦੀ ਮੌਤ, ਬੱਚਾ ਪਾਣੀ ‘ਚ ਰੁੜਿਆ

ਨਵੀਂ ਬੋਲੈਰੋ ਲੈ ਕੇ ਮੱਥਾ ਟੇਕਣ ਗਈ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 4 ਦੀ ਮੌਤ, ਬੱਚਾ ਪਾਣੀ ‘ਚ ਰੁੜਿਆ

(TTT) ਮਾਛੀਵਾੜਾ ਸਾਹਿਬ, ਚਮਕੌਰ ਸਾਹਿਬ – ਮਾਛੀਵਾੜਾ ਨੇੜੇ ਵਗਦੀ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਬਾਬਾ ਵਡਭਾਗ ਸਿੰਘ ਵਿਖੇ ਮੱਥਾ ਟੇਕ ਕੇ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ ਜਿਸ ਵਿਚ 2 ਔਰਤਾਂ ਜੋ ਆਪਸ ਵਿਚ ਮਾਂ-ਧੀ ਸਨ, ਮਹਿੰਦਰ ਕੌਰ (65) ਅਤੇ ਕਰਮਜੀਤ ਕੌਰ (52) ਦੀ ਮੌਤ ਹੋ ਗਈ ਜਦਕਿ ਇਸ 2 ਬੱਚੇ ਗਗਨਜੋਤ ਕੌਰ (15) ਜਦਕਿ ਇਕ ਲੜਕੀ ਦਾ ਨਾਮ ਪਤਾ ਨਹੀਂ ਲੱਗਾ, ਉਹ ਵੀ ਦਮ ਤੋੜ ਗਏ। ਇਸ ਤੋਂ ਇਲਾਵਾ ਇਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿਚ ਰੁੜ ਗਿਆ ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ, ਡਾਂਗੋਵਾਲ ਅਤੇ ਛਿਬੜਾ ਦੇ ਕਰੀਬ 15 ਤੋਂ ਵੱਧ ਔਰਤਾਂ, ਬੱਚੇ ਤੇ ਪੁਰਸ਼ ਸ਼ਾਮਲ ਸਨ, ਉਹ ਕੱਲ੍ਹ ਡੇਰਾ ਬਾਬਾ ਵਡਭਾਗ ਸਿੰਘ ਜੀ ਦੇ ਮੱਥਾ ਟੇਕਣ ਗਏ ਸਨ। ਇਹ ਸਾਰੇ ਪਰਿਵਾਰਕ ਮੈਂਬਰ ਨਵੀਂ ਮਹਿੰਦਰਾ ਪਿਕਅੱਪ ਜੀਪ ’ਤੇ ਸਵਾਰ ਹੋ ਕੇ ਮੱਥਾ ਟੇਕਣ ਉਪਰੰਤ ਅੱਜ ਜਦੋਂ ਸਵੇਰੇ ਬਾਬਾ ਵਡਭਾਗ ਜੀ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਰਸਤੇ ਵਿਚ ਪਿੰਡ ਬਹਿਲੋਲਪੁਰ ਕੋਲ ਸਰਹਿੰਦ ਨਹਿਰ ਕਿਨਾਰੇ ਗੱਡੀ ਦਾ ਸੰਤੁਲਨ ਵਿਗੜ ਗਿਆ ਜੋ ਸੜਕ ਤੋਂ ਕਰੀਬ 30 ਫੁੱਟ ਥੱਲੇ ਨਹਿਰ ਕਿਨਾਰੇ ਜਾ ਗਿਰੀ। ਬੇਸ਼ੱਕ ਦਰੱਖਤਾਂ ਕਾਰਨ ਗੱਡੀ ਨਹਿਰ ਵਿਚ ਡਿੱਗਣ ਤੋਂ ਬਚਾਅ ਹੋ ਗਿਆ ਪਰ ਇਕ ਬੱਚਾ ਸੁਖਪ੍ਰੀਤ ਸਿੰਘ ਪਾਣੀ ਵਿਚ ਜਾ ਡਿੱਗਾ ਤੇ ਰੁੜ ਗਿਆ ਜਦਕਿ ਬਾਕੀ ਸਾਰੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ।