News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਨੇ ਵਿਛਾਏ ਸਥੱਰ, ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਨੇ ਵਿਛਾਏ ਸਥੱਰ, ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

(TTT)ਚੌਕ ਮਹਿਤਾ – ਬੀਤੇ ਦਿਨ ਦੇਰ ਸ਼ਾਮ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਘਟਨਾ ਸਥਾਨ ’ਤੇ ਪੁੱਜੀ ਥਾਣਾ ਮਹਿਤਾ ਦੀ ਪੁਲਸ ਪਾਰਟੀ ਵਿਚ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਜਗਦੇਵ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਅਰਜਨਮਾਂਗਾ ਦੇਰ ਸ਼ਾਮ ਸਵਿਫਟ ਕਾਰ ਤੇ ਆਪਣੇ ਇਕ ਹੋਰ ਸਾਥੀ ਨਾਲ ਘਰੇਲੂ ਖਰੀਦੋ ਫਰੋਖਤ ਕਰਨ ਲਈ ਜਾ ਰਿਹਾ ਸੀ। ਜਦ ਉਹ ਕਸਬਾ ਚੌਕ ਮਹਿਤਾ ਵਿਖ਼ੇ ਬਾਬਾ ਇਲਾਹੀ ਸ਼ਾਹ ਦੀ ਦਰਗਾਹ ਕੋਲ ਪੁੱਜਾ ਤਾਂ ਅੱਗੋਂ ਤੇਜ਼ ਰਫ਼ਤਾਰ ਵਿਚ ਆ ਰਹੇ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਕਾਰ ਚਾਲਕ ਜਗਦੇਵ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।