News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਬੇਹੱਦ ਰੋਮਾਂਚਕ ਹੋਇਆ ਬਠਿੰਡਾ ਲੋਕ ਸਭਾ ਸੀਟ ‘ਤੇ ਮੁਕਾਬਲਾ, ਜਾਣੋ ਹੁਣ ਤਕ ਦਾ ਇਤਿਹਾਸ

ਬੇਹੱਦ ਰੋਮਾਂਚਕ ਹੋਇਆ ਬਠਿੰਡਾ ਲੋਕ ਸਭਾ ਸੀਟ ‘ਤੇ ਮੁਕਾਬਲਾ, ਜਾਣੋ ਹੁਣ ਤਕ ਦਾ ਇਤਿਹਾਸ

(GBCUPDATE) ਬਠਿੰਡਾ : ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਬਠਿੰਡਾ ਸੀਟ ਹਾਟ ਸੀਟਾਂ ਦੀ ਸੂਚੀ ‘ਚ ਸ਼ੁਮਾਰ ਹੈ। ਇਸ ਦਾ ਕਾਰਨ ਹੈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇੱਥੋਂ ਚੋਣ ਲੜ ਰਹੇ ਹਨ। ਸੂਬੇ ਦੀ ਸਿਆਸਤ ਵਿਚ ਵੱਡਾ ਰਸੂਖ਼ ਰੱਖਣ ਵਾਲੇ ਬਾਦਲ ਪਰਿਵਾਰ ਦੇ ਸਾਰੇ ਜੀਅ ਵਿਧਾਨ ਸਭਾ ਚੋਣਾਂ ਵਿਚ ਹਾਰ ਗਏ ਸਨ। ਇਸ ਵਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਲੋਕ ਸਭਾ ਚੋਣ ਨਾ ਲੜਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਲਈ ਹਰਸਿਮਰਤ ਕੌਰ ਬਾਦਲ ਦੇ ਮੋਢਿਆਂ ‘ਤੇ ਬਾਦਲ ਪਰਿਵਾਰ ਨੂੰ ਸਿਆਸੀ ਤੌਰ ‘ਤੇ ਜਿਉਂਦਾ ਰੱਖਣ ਦੀ ਵੱਡੀ ਜ਼ਿੰਮੇਵਾਰੀ ਪੈ ਗਈ ਹੈ। ਉਂਝ ਤਾਂ ਹਰਸਿਮਰਤ ਕੌਰ ਬਾਦਲ ਲਗਾਤਾਰ 3 ਵਾਰ ਇੱਥੋਂ ਲੋਕ ਸਭਾ ਚੋਣ ਜਿੱਤ ਚੁੱਕੀ ਹੈ, ਪਰ ਇਸ ਵਾਰ ਇਸ ਸੀਟ ‘ਤੇ ਸਾਰਿਆਂ ਦੀ ਖ਼ਾਸ ਨਿਗਾਹ ਹੈ।