News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ‘ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ ‘ਤੇ ਹੋਣਗੀਆਂ ਜ਼ਿਮਨੀ ਚੋਣਾਂ, ਪੜ੍ਹੋ ਪੂਰਾ ਵੇਰਵਾ

ਪੰਜਾਬ ‘ਚ ਜਲੰਧਰ ਸਣੇ ਇਨ੍ਹਾਂ 5 ਸੀਟਾਂ ‘ਤੇ ਹੋਣਗੀਆਂ ਜ਼ਿਮਨੀ ਚੋਣਾਂ, ਪੜ੍ਹੋ ਪੂਰਾ ਵੇਰਵਾ

(TTT)

ਪੰਜਾਬ ’ਚ ਲੋਕ ਸਭਾ ਸੀਟਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਅਗਲੇ 6 ਮਹੀਨਿਆਂ ਦੇ ਅੰਦਰ 5 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤ ਲਈ ਹੈ।

ਇਸ ਲਈ ਚੋਣ ਕਮਿਸ਼ਨ ਵੱਲੋਂ ਹੁਣ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨ ਦਿੱਤਾ ਜਾਵੇਗਾ। ਇਹ ਸੀਟ ਇਸ ਸਮੇਂ ਆਮ ਆਦਮੀ ਪਾਰਟੀ ਦੇ ਕੋਲ ਹੈ। ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਨੂੰ ਜਿੱਤ ਲਿਆ ਹੈ। ਗਿੱਦੜਬਾਹਾ ਸੀਟ ਇਸ ਸਮੇਂ ਕਾਂਗਰਸ ਦੇ ਕੋਲ ਹੈ।