News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਚੋਣ ਨਤੀਜੇ ਮਗਰੋਂ ਚਰਨਜੀਤ ਚੰਨੀ ਵੱਖ-ਵੱਖ ਧਾਰਮਿਕ ਸਥਾਨਾਂ ‘ਚ ਹੋਏ ਨਤਮਸਤਕ

ਚੋਣ ਨਤੀਜੇ ਮਗਰੋਂ ਚਰਨਜੀਤ ਚੰਨੀ ਵੱਖ-ਵੱਖ ਧਾਰਮਿਕ ਸਥਾਨਾਂ ‘ਚ ਹੋਏ ਨਤਮਸਤਕ

(TTT) ਪੰਜਾਬ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜੇਤੂ ਉਮੀਦਵਾਰਾਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਜਲੰਧਰ ਸੀਟ ਤੋਂ ਚਰਨਜੀਤ ਸਿੰਘ ਚੰਨੀ ਨੇ ਵੱਡੇ ਮਾਰਜਨ ਨਾਲ 390053 ਵੋਟਾਂ ਹਾਸਲ ਕਰਕੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਚੋਣ ਨਤੀਜਿਆਂ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਡੇਰਾ ਸਚਖੰਡ ਬੱਲਾਂ ‘ਚ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ ਅਤੇ ਡੇਰਾ ਮੁਖੀ ਦਾ ਆਸ਼ਿਰਵਾਦ ਲਿਆ। ਇਸ ਦੇ ਇਲਾਵਾ ਚਰਨਜੀਤ ਸਿੰਘ ਚੰਨੀ ਨੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ‘ਚ ਨਤਮਸਤਕ ਹੋ ਕੇ ਲੋਕ ਸਭਾ ਹਲਕਾ ਜਲੰਧਰ ਤੋਂ ਜਿੱਤ ਬਖ਼ਸ਼ਿਸ ਕਰਨ ਲਈ ਅਕਾਲ ਪੁਰਖ਼ ਦਾ ਸ਼ੁਕਰਾਨਾ ਕੀਤਾ। ਇਸ ਦੇ ਇਲਾਵਾ ਉਨ੍ਹਾਂ ਵੱਲੋਂ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਵੀ ਮੱਥਾ ਟੇਕਿਆ ਗਿਆ। ਇਸ ਮੌਕੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ।