ਦਿੱਲੀ ‘ਚ ਖਤਮ ਹੋਵੇਗਾ ਪਾਣੀ ਦਾ ਸੰਕਟ; SC ਨੇ ਹਿਮਾਚਲ ਨੂੰ ਪਾਣੀ ਛੱਡਣ ਦੇ ਦਿੱਤੇ ਹੁਕਮ, ਨਹੀਂ ਕਰ ਸਕੇਗਾ ਹਰਿਆਣਾ ਮਨਮਾਨੀ
ਦਿੱਲੀ ‘ਚ ਵਧਦੇ ਪਾਣੀ ਦੇ ਸੰਕਟ ‘ਤੇ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਹਿਮਾਚਲ ਪ੍ਰਦੇਸ਼ ਨੂੰ ਦਿੱਲੀ ਲਈ 137 ਕਿਊਸਿਕ ਪਾਣੀ ਛੱਡਣ ਦੇ ਹੁਕਮ ਦਿੱਤੇ ਹਨ, ਅਦਾਲਤ ਨੇ ਹਰਿਆਣਾ ਨੂੰ ਕਿਹਾ ਹੈ ਕਿ ਉਹ ਪਾਣੀ ਦਿੱਲੀ ਤੱਕ ਪਹੁੰਚਣ ਦੇ ਰਾਹ ਵਿੱਚ ਰੁਕਾਵਟ ਨਾ ਬਣੇ, ਸਗੋਂ ਪਾਣੀ ਮੁਹੱਈਆ ਕਰਵਾਉਣ ਵਿੱਚ ਪੂਰਾ ਸਹਿਯੋਗ ਕਰੇ।
ਹਰਿਆਣਾ ਸਰਕਾਰ ਦੀਆਂ ਦਲੀਲਾਂ ਨੂੰ ਰੱਦ ਕਰਦਿਆਂ ਅਦਾਲਤ ਨੇ ਦਿੱਲੀ ਨੂੰ ਪਾਣੀ ਦੀ ਨਿਰਵਿਘਨ ਸਪਲਾਈ ਲਈ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਪਾਣੀ ਦੀ ਬਰਬਾਦੀ ਨਾ ਹੋਵੇ। ਨਾਲ ਹੀ ਅਦਾਲਤ ਨੇ ਸੋਮਵਾਰ ਤੱਕ ਸਟੇਟਸ ਰਿਪੋਰਟ ਮੰਗੀ ਹੈ