ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਲਈ ਸਿੱਖ ਜਥਾ ਪਾਕਿਸਤਾਨ ਰਵਾਨਾ
(TTT)ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦੀ ਦਿਹਾੜਾ ਗੁ: ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖ਼ੇ ਮਨਾਉਣ ਲਈ ਅੱਜ ਭਾਰਤ ਦੇ ਵੱਖ ਵੱਖ ਰਾਜਾਂ ਤੋਂ ਇਕੱਤਰ ਹੋ ਕੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਜੱਥਾ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋ ਗਿਆ। ਭਾਰਤੀ ਸਿੱਖ ਸ਼ਰਧਾਲੂਆਂ ਲਈ ਅਟਾਰੀ ਸਰਹੱਦ ਵਿਖੇ ਬੀ.ਐਸ.ਐਫ਼ ਭਾਰਤੀ ਇਮੀਗ੍ਰੇਸ਼ਨ ਤੇ ਭਾਰਤੀ ਕਸਟਮ ਵਿਭਾਗਾਂ ਵਲੋਂ ਵਧੀਆ ਤੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਸ਼ਹੀਦੀ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਗਏ ਭਾਰਤੀ ਸ਼ਰਧਾਲੂਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਥਾ ਛੱਡ ਕੇ ਖਾਲੜਾ ਮਿਸ਼ਨ ਕਮੇਟੀ ਝਬਾਲ, ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜਪੁਰ, ਸ਼੍ਰੀ ਨਨਕਾਣਾ ਸਾਹਿਬ ਜੋੜਾ ਘਰ ਜਥਾ ਪੁਤਲੀ ਘਰ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਡੱਬ ਵਾਲੀ ਹਰਿਆਣਾ, ਜੰਮੂ ਕਸ਼ਮੀਰ ਰਾਜਸਥਾਨ ਦੀਆਂ ਸਿੱਖ ਸ਼ਰਧਾਲੂ ਇਕੱਤਰ ਹੋ ਕੇ ਭਾਰਤ ਤੋਂ ਪਾਕਿਸਤਾਨ ਲਈ ਰਵਾਨਾ ਹੋਏ ।