ਪ੍ਰਧਾਨ ਮੰਤਰੀ ਅਤੇ ਮੰਤਰੀ ਪ੍ਰੀਸ਼ਦ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ ਮਾਲਦੀਵ ਦੇ ਰਾਸ਼ਟਰਪਤੀ
(TTT)ਵਿਦੇਸ਼ ਮੰਤਰਾਲੇ ਨੇ ਟਵੀਟ ਕੀਤਾ, “ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਪ੍ਰਧਾਨ ਮੰਤਰੀ ਅਤੇ ਮੰਤਰੀ ਪ੍ਰੀਸ਼ਦ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਨਵੀਂ ਦਿੱਲੀ ਪਹੁੰਚੇ, ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਹਵਾਈ ਅੱਡੇ ‘ਤੇ ਸਕੱਤਰ (ਪੱਛਮੀ) ਪਵਨ ਕਪੂਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਭਾਰਤ ਅਤੇ ਮਾਲਦੀਵ ਸਮੁੰਦਰੀ ਭਾਈਵਾਲ ਅਤੇ ਨਜ਼ਦੀਕੀ ਗੁਆਂਢੀ ਹਨ।”