ਕੈਨੇਡਾ ’ਚ ਹਿੰਸਾ ਨੂੰ ਵਧਾਵਾ ਕਦੇ ਵੀ ਸਵੀਕਾਰਯੋਗ ਨਹੀਂ- ਕੈਨੇਡੀਅਨ ਹਾਈ ਕਮਿਸ਼ਨਰ
(TTT) ਭਾਰਤ ਵਿਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕਕੇ ਨੇ ਕਿਹਾ ਕਿ ਹਿੰਸਾ ਨੂੰ ਵਧਾਵਾ ਕੈਨੇਡਾ ਵਿਚ ਕਦੇ ਵੀ ਸਵੀਕਾਰਯੋਗ ਨਹੀਂ ਹੈ। ਰਾਜਦੂਤ ਦੀ ਟਿੱਪਣੀ ਬਰੈਂਪਟਨ, ਕੈਨੇਡਾ ਵਿਚ ਇਕ ਤਾਜ਼ਾ ਘਟਨਾ ਦੇ ਮੱਦੇਨਜ਼ਰ ਸਾਹਮਣੇ ਆਈ ਹੈ, ਜਿਸ ਵਿਚ ਖ਼ਾਲਿਸਤਾਨੀ ਕੱਟੜਪੰਥੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਵਡਿਆਈ ਕਰਨ ਲਈ ਚਿੱਤਰ ਬਣਾਏ ਸਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਪਿਛਲੇ ਸਾਲ ਜੂਨ ਵਿਚ ਬ੍ਰਿਟਿਸ਼ ਕੋਲੰਬੀਆ ਵਿਚ ਖਾਲਿਸਤਾਨੀ ਦਹਿਸ਼ਤਗਰਦ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਵਿਚ ਭਾਰਤ ਦਾ ਹੱਥ ਹੋਣ ਦੇ ਦੋਸ਼ਾਂ ਨੂੰ ਲੈ ਕੇ ਵਿਵਾਦ ਕਾਰਨ ਨਵੀਂ ਦਿੱਲੀ ਅਤੇ ਓਟਾਵਾ ਦਰਮਿਆਨ ਸੰਬੰਧਾਂ ਵਿਚ ਖਟਾਸ ਆ ਗਈ ਸੀ।