ਸੁਪਰੀਮ ਕੋਰਟ ਨੇ ਨੈਸ਼ਨਲ ਟੈਸਟਿੰਗ ਏਜੰਸੀ ਨੂੰ ਕੀਤਾ ਨੋਟਿਸ ਜਾਰੀ
(TTT) ਸੁਪਰੀਮ ਕੋਰਟ ਨੇ ਪੇਪਰ ਲੀਕ ਦੇ ਦੋਸ਼ਾਂ ਦੇ ਵਿਚਕਾਰ ਨੀਟ, ਯੂ.ਜੀ. 2024 ਦੀ ਨਵੀਂ ਪ੍ਰੀਖਿਆ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਨੈਸ਼ਨਲ ਟੈਸਟਿੰਗ ਏਜੰਸੀ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰੀਖਿਾ ਦੀ ਪਵਿੱਤਰਤਾ ਪ੍ਰਭਾਵਿਤ ਹੋਈ ਹੈ, ਇਸ ਲਈ ਉਸ ਨੂੰ ਐਨ.ਟੀ. ਏ. ਤੋਂ ਜਵਾਬ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਾਉਂਸਲਿੰਗ ਪ੍ਰਕਿਰਿਆ ’ਤੇ ਰੋਕ ਲਗਾਉਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ।