News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ਦੀਆਂ ਖ਼ਾਲੀ ਹੋਈਆਂ 4 ਸੀਟਾਂ ‘ਤੇ ਅਗਲੇ 2 ਮਹੀਨਿਆਂ ‘ਚ ਹੋਣਗੀਆਂ ਜ਼ਿਮਨੀ ਚੋਣਾਂ

ਪੰਜਾਬ ਦੀਆਂ ਖ਼ਾਲੀ ਹੋਈਆਂ 4 ਸੀਟਾਂ ‘ਤੇ ਅਗਲੇ 2 ਮਹੀਨਿਆਂ ‘ਚ ਹੋਣਗੀਆਂ ਜ਼ਿਮਨੀ ਚੋਣਾਂ

(TTT) ਜਲੰਧਰ – ਕੇਂਦਰੀ ਚੋਣ ਕਮਿਸ਼ਨ ਪੰਜਾਬ ’ਚ ਖ਼ਾਲੀ ਹੋਈਆਂ 4 ਹੋਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਅਗਲੇ 2 ਮਹੀਨਿਆਂ ’ਚ ਕਰਵਾ ਸਕਦਾ ਹੈ। ਜਲੰਧਰ ਵੈਸਟ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਤਾਂ 10 ਜੁਲਾਈ ਨੂੰ ਚੋਣ ਕਮਿਸ਼ਨ ਕਰਵਾਉਣ ਜਾ ਰਿਹਾ ਹੈ। ਇਹ ਸੀਟ ਸ਼ੀਤਲ ਅੰਗੁਰਾਲ ਵੱਲੋਂ ਵਿਧਾਇਕ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਸੀ। ਪੰਜਾਬ ’ਚ ਚੁਣੇ ਹੋਏ ਸੰਸਦ ਮੈਂਬਰਾਂ ਨੇ ਵੀ ਹੁਣ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤੇ ਹਨ ਅਤੇ ਵਿਧਾਨ ਸਭਾ ਸਪੀਕਰ ਵੱਲੋਂ ਇਸ ਸਬੰਧ ’ਚ ਸਬੰਧਤ ਵਿਧਾਨ ਸਭਾ ਸੀਟਾਂ ਨੂੰ ਖਾਲੀ ਐਲਾਨਣ ਦਾ ਨੋਟੀਫਿਕੇਸ਼ਨ ਜਲਦੀ ਜਾਰੀ ਕਰ ਦਿੱਤਾ ਜਾਵੇਗਾ। ਉਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਵੱਲੋਂ ਕੇਂਦਰੀ ਚੋਣ ਕਮਿਸ਼ਨ ਨੂੰ ਇਸ ਦੀ ਸੂਚਨਾ ਵੀ ਦਿੱਤੀ ਜਾਵੇਗੀ।

 

<iframe width=”560″ height=”315″ src=”https://www.youtube.com/embed/d4cVoCDF9N8?si=-IPz6Fz4p0lXikc3″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>