ਅਮਰੀਕੀ ਅਦਾਲਤ ‘ਚ ਨਿਖਿਲ ਗੁਪਤਾ ਨੇ ਖੁਦ ਨੂੰ ਦੱਸਿਆ ਬੇਕਸੂਰ, ਪੰਨੂ ਦੇ ਕਤਲ ਦੀ ਸਾਜਿਸ਼ ਰਚਣ ਦੇ ਲੱਗੇ ਹਨ ਇਲਜ਼ਾਮ
(TTT) ਅਮਰੀਕਾ ‘ਚ ਸਿੱਖਸ ਫਾਰ ਜਸਟਿਸ ਗੁਰਪਤਵੰਤ ਪੰਨੂ ਦੀ ਹੱਤਿਆ ਦੀ ਅਸਫਲ ਸਾਜ਼ਿਸ਼ ‘ਚ ਸ਼ਾਮਲ ਹੋਣ ਦੇ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਸੋਮਵਾਰ ਨੂੰ ਅਮਰੀਕੀ ਅਦਾਲਤ ‘ਚ ਖੁਦ ਨੂੰ ਬੇਕਸੂਰ ਦੱਸਿਆ ਹੈ। 52 ਸਾਲਾ ਨਿਖਿਲ ਗੁਪਤਾ ਨੂੰ ਸ਼ੁੱਕਰਵਾਰ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ।
ਦੱਸ ਦਈਏ ਕਿ ਨਿਖਿਲ ‘ਤੇ ਨਿਊਯਾਰਕ ‘ਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ‘ਚ ਸ਼ਾਮਲ ਹੋਣ ਦਾ ਇਲਜ਼ਾਮ ਹੈ ਅਤੇ ਅਮਰੀਕੀ ਸਰਕਾਰ ਦੇ ਇਸ਼ਾਰੇ ‘ਤੇ ਉਸ ਨੂੰ ਪਿਛਲੇ ਸਾਲ ਚੈੱਕ ਗਣਰਾਜ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਪੰਨੂ ਦੇ ਕੋਲ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ।ਨਿਖਿਲ ਗੁਪਤਾ ਨੇ ਅਮਰੀਕਾ ਹਵਾਲੇ ਕੀਤੇ ਜਾਣ ਦੇ ਖਿਲਾਫ ਪਿਛਲੇ ਮਹੀਨੇ ਚੈੱਕ ਸੰਵਿਧਾਨਕ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।