ਨਿੱਜੀ ਹਸਪਤਾਲ ਦੇ ਡਾਕਟਰਾਂ ਨੇ 11 ਮਹੀਨੇ ਦੀ ਬੱਚੀ ਨੂੰ ਲਾਇਆ Expiry ਟੀਕਾ, ਵਿਗੜੀ ਸਿਹਤ
(TTT)ਥਾਣਾ ਛੇਹਰਟਾ ਅਧੀਨ ਇੱਕ ਨਿੱਜੀ ਹਸਪਤਾਲ ਵਿੱਚ ਹੰਗਾਮਾ ਵੇਖਣ ਨੂੰ ਮਿਲਿਆ ਹੈ। ਇਥੇ ਬੱਚਿਆਂ ਦੇ ਇੱਕ ਨਿੱਜੀ ਹਸਪਤਾਲ ‘ਚ ਇੱਕ ਪਰਿਵਾਰ ਆਪਣੇ ਬੱਚੇ ਨੂੰ ਇਲਾਜ ਲਈ ਲੈ ਕੇ ਆਇਆ ਸੀ, ਜਿਸ ਦੀ ਤਬੀਅਤ ਬਹੁਤ ਖਰਾਬ ਸੀ, ਪਰ ਮਾਪਿਆਂ ਦੇ ਦੱਸਣ ਅਨੁਸਾਰ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਦੇ ਚਲਦੇ ਬੱਚੇ ਨੂੰ ਐਕਸਪਾਇਰੀ ਟੀਕਾ ਲਗਾ ਦਿੱਤਾ ਗਿਆ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਟੀਕੇ ਦੀ ਐਕਸਪਾਇਰੀ ਡੇਟ ਚੈੱਕ ਕੀਤੀ ਤਾਂ ਉਨ੍ਹਾਂ ਨੇ ਡਾਕਟਰ ਨੂੰ ਤੁਰੰਤ ਰੋਕਿਆ ਪਰ ਉਸ ਸਮੇਂ ਤੱਕ ਟੀਕਾ ਲੱਗ ਚੁੱਕਾ ਸੀ ਤੇ ਬੱਚਾ ਬੇਹੋਸ਼ ਦੀ ਹਾਲਤ ਵਿੱਚ ਸੀ। ਨਤੀਜੇ ਵੱਜੋਂ ਬੱਚੇ ਦੀ ਹਾਲਤ ਹੋਰ ਖਰਾਬ ਹੋ ਗਈ। ਬੱਚੇ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਡਾਕਟਰਾਂ ਖਿਲਾਫ਼ ਭਰਵਾਂ ਰੋਸ ਪਾਇਆ ਜਾ ਰਿਹਾ ਹੈ ਅਤੇ ਡਾਕਟਰਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।