News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

21 ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ – ਕੋਮਲ ਮਿੱਤਲ

21 ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ – ਕੋਮਲ ਮਿੱਤਲ

(TTT) ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ’ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 19 ਜੂਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 21 ਜੂਨ ਨੂੰ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪੁਲਿਸ ਲਾਈਨ ਗਰਾਊਂਡ ਵਿਖੇ ‘ਯੋਗਾ ਫਾਰ ਸੈਲਫ ਐਂਡ ਸੁਸਾਇਟੀ’ ਥੀਮ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਪਹਿਲਾਂ ਤੋਂ ਹੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਨੋਡਲ ਅਫ਼ਸਰ-ਕਮ-ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਹਰੀਸ਼ ਭਾਟੀਆ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਲਾਈਨ ਵਿਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2024 ਨੂੰ ਸਵੇਰੇ 6 ਵਜੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗ ਦਿਵਸ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕ ਟੀ-ਸ਼ਰਟ/ਕੁੜਤਾ ਅਤੇ ਲੋਅਰ/ਪਜ਼ਾਮਾ ਆਦਿ ਪਹਿਨ ਕੇ ਆਉਣ।