ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਸਹਾਇਕ ਕਮਿਸ਼ਨਰ
ਹੁਸ਼ਿਆਰਪੁਰ, 20 ਜੂਨ (TTT): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਪਿਛਲੀ ਮੀਟਿੰਗ ਵਿਚ ਆਜ਼ਾਦੀ ਘੁਲਾਟੀਆਂ ਦੀਆਂ ਸ਼ਿਕਾਇਤਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਜ਼ਿਲ੍ਹਾ ਪ੍ਰਸ਼ਾਸਨ ਲਈ ਸਨਮਾਨਯੋਗ ਹਨ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿਚ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ, ਪ੍ਰਧਾਨ ਅਵਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ, ਸਕੱਤਰ ਰਮੇਸ਼ ਚੰਦ, ਦਲਜੀਤ ਸਿੰਘ, ਪ੍ਰਸ਼ੋਤਮ ਸਿੰਘ, ਮੁਲਤਾਨ ਸਿੰਘ, ਮਧੂ ਮਿਨਹਾਸ, ਕੁਲਵੰਤ ਸਿੰਘ, ਪੂਨਮ ਰਾਜਪੂਤ, ਸੀਤਲ ਰਾਜਪੂਤ, ਹਰਭਜਨ ਕੌਰ, ਗਗਨਦੀਪ ਸਿੰਘ, ਜਸਪਾਲ ਸਿਘੰ, ਦਵਿੰਦਰ ਜੀਤ ਕੌਰ, ਜਤਿੰਦਰ ਜੀਤ ਕੌਰ, ਦਿਲਜੀਤ ਸਿੰਘ, ਅਮਰੀਕ ਸਿੰਘ ਢੱਕੋ, ਜਸਪਾਲ ਸਿੰਘ ਸਾਹਬੀ, ਦਵਿੰਦਰ ਸਿਘੰ ਹਾਰਟਾ, ਅੰਮ੍ਰਿਤਪਾਲ ਸਿੰਘ, ਤਰਸੇਮ ਸਿੰਘ, ਬਲਦੇਵ ਸਿੰਘ ਮਿਰਜਾਪੁਰ, ਮੀਨਾ ਸਨੇਮਪੁਰ, ਆਸ਼ਾ ਦੇਵੀ, ਰਮੇਸ਼ ਕੁਮਾਰੀ, ਅਵਤਾਰ ਸਿੰਘ ਪੱਖੋਵਾਲ, ਗੁਰਮੇਲ ਸਿੰਘ, ਵੀ ਮੌਜੂਦ ਸਨ।