ਚਿੱਟੇ ਨੇ ਲਈ 24 ਸਾਲਾ ਨੌਜਵਾਨ ਦੀ ਜਾਨ, 4 ਭੈਣਾਂ ਦਾ ਸੀ ਇਕਲੌਤਾ ਭਰਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਮੋਗਾ(TTT) – ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਵੇਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ‘ਤੇ ਕਾਬਜ਼ ਹੋਣ ‘ਚ ਕਾਮਯਾਬ ਹੋ ਗਏ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੱਸਦੀ ਹੈ। ਹਰ ਰੋਜ਼ ਪੰਜਾਬ ਦੇ ਕਿਸੇ ਨਾ ਕਿਸੇ ਕੋਨੇ ਤੋਂ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਹੋਣ ਦੀ ਖ਼ਬਰਾਂ ਆ ਰਹੀਆਂ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮੋਗਾ ਜ਼ਿਲ੍ਹੇ ਦੇ ਨਾਲ ਲੱਗਦੇ ਪਿੰਡ ਬੋਹਾਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਚਿੱਟੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਉਮਰ 24 ਸਾਲ ਸੀ ਅਤੇ ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਪੁਲਸ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚੇ ਸਨ ਤਾਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਪੁਲਸ ਮੁਲਾਜ਼ਮਾਂ ‘ਤੇ ਗੁੱਸਾ ਭੜਕ ਗਿਆ। ਇਸ ਦੌਰਾਨ ਪੁਲਸ ਇਹ ਕਹਿੰਦੀ ਨਜ਼ਰ ਆਈ ਕਿ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਅਤੇ ਇਸ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ।