ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ 26 ਜੂਨ ਨੂੰ ਹੋਵੇਗੀ ਸੁਣਵਾਈ- ਸੁਪਰੀਮ ਕੋਰਟ
(TTT)ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ’ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ’ਚ ਉਨ੍ਹਾਂ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਮਾਨਤ ’ਤੇ ਰੋਕ ਲਗਾਉਣ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਕੇਜਰੀਵਾਲ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸੁਣਵਾਈ ਦੇ ਪਹਿਲੇ ਦਿਨ ਜ਼ਮਾਨਤ ’ਤੇ ਰੋਕ ਲਗਾਉਣ ਦੇ ਹਾਈ ਕੋਰਟ ਦੇ ਹੁਕਮ ’ਤੇ ਸਵਾਲ ਖੜ੍ਹੇ ਕੀਤੇ ਹਨ। ਸਿੰਘਵੀ ਨੇ ਪੁੱਛਿਆ ਕਿ ਜਦੋਂ ਤੱਕ ਹਾਈ ਕੋਰਟ ਆਪਣਾ ਆਦੇਸ਼ ਨਹੀਂ ਦਿੰਦਾ ਉਦੋਂ ਤੱਕ ਮੁੱਖ ਮੰਤਰੀ ਨੂੰ ਕਿਉਂ ਰਿਹਾਅ ਨਹੀਂ ਕੀਤਾ ਜਾ ਸਕਦਾ।