ਲੁਧਿਆਣਾ ‘ਚ ਪੁਲਿਸ ਮੁਲਾਜ਼ਮਾਂ ‘ਤੇ ਤਲਵਾਰਾਂ ਨਾਲ ਹਮਲਾ, ਜਾਨ ਬਚਾਉਣ ਲਈ ਭੱਜੇ ਮੁਲਾਜ਼ਮ
(TTT) ਲੁਧਿਆਣਾ ‘ਚ ਰਾਤ ਸਮੇਂ ਇੱਕ ਵਿਅਕਤੀ ਨੇ ਥਾਣੇ ‘ਚ ਦਾਖਲ ਹੋ ਕੇ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ। ਇੱਕ ਵਿਅਕਤੀ ਹੱਥ ਵਿੱਚ ਤਲਵਾਰ ਲੈ ਕੇ ਅੰਦਰ ਵੜਿਆ ਤਾਂ ਪੁਲਿਸ ਵਾਲੇ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਹਮਲੇ ਕਾਰਨ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।
ਕੁਝ ਮੁਲਾਜ਼ਮਾਂ ਨੇ ਹਿੰਮਤ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ। ਪੁਲਿਸ ਦਾਅਵਾ ਕਰ ਰਹੀ ਹੈ ਕਿ ਹਮਲਾ ਕਰਨ ਵਾਲਾ ਵਿਅਕਤੀ ਮਾਨਸਿਕ ਰੋਗੀ ਹੈ। ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।