News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ‘ਚ ਮਾਨਸੂਨ ਹੋਇਆ ਤੇਜ਼, ਕਈ ਥਾਵਾਂ ‘ਤੇ ਮੀਂਹ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਪੰਜਾਬ ‘ਚ ਮਾਨਸੂਨ ਹੋਇਆ ਤੇਜ਼, ਕਈ ਥਾਵਾਂ ‘ਤੇ ਮੀਂਹ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

(TTT) ਪੰਜਾਬ ਵਿੱਚ ਮਾਨਸੂਨ ਨੇ ਆਪਣੀ ਐਂਟਰੀ ਦਰਜ ਕਰਵਾ ਦਿੱਤੀ ਹੈ। ਕੁੱਝ ਦਿਨਾਂ ਤੋਂ ਲਗਾਤਾਰ ਮਾਨਸੂਨ ਕਾਰਨ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨਜ਼ਰ ਆ ਰਹੀ ਹੈ। ਸੋਮਵਾਰ ਤੋਂ ਮੌਸਮ ਨੇ ਜਿਥੇ ਕਰਵਟ ਬਦਲਿਆਂ ਤਿੱਖੀ ਧੁੱਪ ਤੋਂ ਵੱਡੀ ਰਾਹਤ ਦਿੱਤੀ, ਉਥੇ ਅੱਜ ਸਵੇਰ ਤੋਂ ਬੱਦਲਵਾਈ ਛਾਈ ਹੋਈ ਹੈ ਅਤੇ ਕਈ ਥਾਵਾਂ ਤੋਂ ਮੀਂਹ ਦੀਆਂ ਖ਼ਬਰਾਂ ਵੀ ਹਨ।
ਮੋਹਾਲੀ ਅਤੇ ਆਸ ਪਾਸ ਦੇ ਇਲਾਕਿਆਂ ‘ਚ ਵੀ ਸਵੇਰੇ 7:40 ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਇਸਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਵੀ ਅਗਲੇ ਕੁੱਝ ਦਿਨਾਂ ਦੌਰਾਨ ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਮਾਨਸੂਨ ਆਉਣ ਵਾਲੇ 3 ਦਿਨਾਂ ਅੰਦਰ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੌਰਾਨ ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਹੈ।