ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ, ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ‘ਚ ਹਾਈਕੋਰਟ ਵੱਲੋਂ FIR ਦੇ ਹੁਕਮ
(TTT)ਐੱਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਡੀਆਂ ਮੁਸ਼ਕਿਲਾ ਵਿੱਚ ਘਿਰ ਗਏ ਹਨ। ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਜ਼ਮੀਨ ਉੱਤੇ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਐਫ਼ਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਹਾਈ ਕੋਰਟ ਨੇ ਦਿੱਤੇ ਇਹ ਹੁਕਮ ਦੱਸ ਦਈਏ ਕਿ ਮਾਣਯੋਗ ਹਾਈਕੋਰਟ ਨੇ ਆਪਣੇ ਹੁਕਮਾਂ ਰਾਹੀਂ ਬੀਬੀ ਜਗੀਰ ਕੌਰ ਨੂੰ ਐੱਨਏਸੀ ਬੇਗੋਵਾਲ ਦੀ 172 ਕਨਾਲ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਲਈ ਦੋਸ਼ੀ ਕਰਾਰ ਦਿੱਤਾ ਹੈ। ਹਾਈਕੋਰਟ ਨੇ ਈ.ਓ.ਐਨ.ਏ.ਸੀ ਬੇਗੋਵਾਲ ਨੂੰ ਕਬਜ਼ੇ ਵਾਲੀ ਜ਼ਮੀਨ ਦੇ ਕਿਰਾਏ ਦੀ ਏਵਜ ‘ਚ 5 ਕਰੋੜ 91 ਲੱਖ ਦੀ ਵਸੂਲੀ ਕਰਨ ਅਤੇ ਉਕਤ 172 ਕਨਾਲ ਜ਼ਮੀਨ ਨੂੰ ਵਾਪਿਸ ਦਿਵਾਉਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ