News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕੈਨੇਡਾ ਗਏ ਹੁਸ਼ਿਆਰਪੁਰ ਦੇ ਨੌਜਵਾਨ ਦੀ Heart Attack ਨਾਲ ਮੌਤ, ਮਾਤਾ-ਪਿਤਾ ਤੇ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ

ਕੈਨੇਡਾ ਗਏ ਹੁਸ਼ਿਆਰਪੁਰ ਦੇ ਨੌਜਵਾਨ ਦੀ Heart Attack ਨਾਲ ਮੌਤ, ਮਾਤਾ-ਪਿਤਾ ਤੇ ਭੈਣਾਂ ਦਾ ਰੋ-ਰੋ ਕੇ ਬੁਰਾ ਹਾਲ

(TTT)ਹੁਸ਼ਿਆਰਪੁਰ ਦੇ ਮਹੱਲਾ ਭੀਮ ਨਗਰ ਨਿਵਾਸੀ ਨੌਜਵਾਨ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਾਣਕਾਰੀ ਦਿੰਦਿਆਂ ਵਰਿੰਦਰ ਕੁਮਾਰ ਵਾਸੀ ਭੀਮ ਨਗਰ ਹੁਸ਼ਿਆਰਪੁਰ ਨੇ ਦੱਸਿਆ ਕਿ ਇਕ ਸਾਲ ਦਸ ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣਾ ਇਕਲੌਤਾ ਪੁੱਤਰ ਆਸੂਤੋਸ਼ ਰੁਜ਼ਗਾਰ ਲਈ ਕੈਨੇਡਾ ਭੇਜਿਆ ਸੀ। ਅਗਸਤ ‘ਚ ਉਸਦੀ ਪੜ੍ਹਾਈ ਮੁਕੰਮਲ ਹੋ ਜਾਣੀ ਸੀ ਜਿਸ ਤੋਂ ਬਾਅਦ ਉਸਨੇ ਵਰਕ ਪਰਮਿਟ ‘ਤੇ ਕੈਨੇਡਾ ‘ਚ ਕੰਮ ਕਰਨਾ ਸ਼ੁਰੂ ਕਰ ਦੇਣਾ ਸੀ। ਉਨ੍ਹਾਂ ਦੱਸਿਆ ਕਿ 2 ਜੁਲਾਈ 2024 ਨੂੰ ਕੈਨੇਡਾ ਦੇ ਸਮੇਂ ਅਨੁਸਾਰ ਸ਼ਾਮ ਸਾਢੇ ਕੁ 5 ਵਜੇ ਦੇ ਕਰੀਬ ਆਸ਼ੂਤੋਸ਼ ਨੇ ਆਪਣੀ ਮਾਤਾ ਤੇ ਪਰਿਵਾਰਕ ਮੈਂਬਰਾਂ ਨਾਲ ਬੜੇ ਖੁਸ਼ਗਵਾਰ ਮਾਹੌਲ ‘ਚ ਕਰੀਬ ਇਕ ਘੰਟਾ ਗੱਲਬਾਤ ਕੀਤੀ।ਉਨ੍ਹਾਂ ਦੱਸਿਆ ਕਿ ਆਸ਼ੂਤੋਸ਼ ਦੇ ਨਾਲ ਦੇ ਕਮਰੇ ‘ਚ ਰਹਿੰਦੀਆਂ ਭਾਰਤੀ ਲੜਕੀਆਂ ਨੇ ਬੀਤੇ ਦਿਨ ਹਾਰਟ ਅਟੈਕ ਨਾਲ ਉਸ ਦੀ ਮੌਤ ਹੋਣ ਦੀ ਖਬਰ ਦਿੱਤੀ। ਉਹ ਲੜਕੀਆਂ ਰਾਤ ਨੂੰ ਡਿਊਟੀ ਕਰ ਕੇ ਜਦੋਂ ਵਾਪਸ ਘਰ ਆਈਆਂ ਤਾਂ ਦੇਖਿਆ ਕਿ ਆਸ਼ੂਤੋਸ਼ ਆਪਣੇ ਕਮਰੇ ਦੇ ਫਰਸ਼ ਉੱਪਰ ਬੇਹੋਸ਼ ਡਿੱਗਿਆ ਹੋਇਆ ਸੀ। ਉਸ ਦੇ ਸਵਾਸ ਵੀ ਨਹੀਂ ਚੱਲ ਰਹੇ ਸਨ। ਉਨ੍ਹਾਂ ਦੇ ਦੱਸਣ ਮੁਤਾਬਕ ਕੈਨੇਡਾ ਦੇ ਸਥਾਨਕ ਪ੍ਰਸ਼ਾਸਨ ਨੂੰ ਇਸ ਦੀ ਰਿਪੋਰਟ ਕਰ ਦਿੱਤੀ ਗਈ ਹੈ।