News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ

-ਸੜਕ ਹਾਦਸਿਆਂ ‘ਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਲਦ ਤੋਂ ਜਲਦ ਨਿਰਭਰਤਾ ਸਰਟੀਫਿਕੇਟ ਜਾਰੀ ਕਰਨ ਦੀ ਕੀਤੀ ਹਦਾਇਤ

-ਲੋਕਾਂ ਨੂੰ 14 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਲਾਭ ਲੈਣ ਦੀ ਕੀਤੀ ਅਪੀਲ

-ਵਿਕਟਮ ਕੰਪੇਨਸੇਸ਼ਨ ਸਕੀਮ ਤਹਿਤ ਅਪ੍ਰੈਲ ਤੋਂ ਜੂਨ ਤੱਕ 9 ਕੇਸਾਂ ਦੇ ਫੈਸਲੇ ਕਰਕੇ 23,10,000 ਰੁਪਏ ਦੇ ਅਵਾਰਡ ਕੀਤੇ ਗਏ ਪਾਸ

ਹੁਸ਼ਿਆਰਪੁਰ, 18 ਜੁਲਾਈ:
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਮੌਜੂਦ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ‘ਨਾਲਸਾ’ ਨਾਲ ਸਬੰਧਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਸੜਕ ਦੁਰਘਟਨਾਵਾਂ ਵਿਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਾਰੀ ਹੋਣ ਵਾਲੇ ਨਿਰਭਰਤਾ ਸਰਟੀਫਿਕੇਟ ਜਲਦ ਤੋਂ ਜਲਦ ਜਾਰੀ ਕੀਤੇ ਜਾਣ, ਤਾਂ ਜੋ ‘ਕੰਪਨਸੇਸ਼ਨ ਟੂ ਵਿਕਟਮ’ ਤਹਿਤ ਮ੍ਰਿਤਕ ਦੇ ਆਸ਼ਰਿਤਾਂ ਨੂੰ ਮਿਲਣ ਵਾਲਾ ਦੋ ਲੱਖ ਰੁਪਏ ਦਾ ਮੁਆਵਜ਼ਾ ਸਮੇਂ ਸਿਰ ਮਿਲ ਸਕੇ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ 14 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾ ਕੇ ਇਸ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਸਮੇਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫ਼ੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਹੁੰਦੀ ਹੈ।
ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਮਈ 2024 ਨੂੰ ਲਗਾਈ ਗਈ ਕੌਮੀ ਲੋਕ ਅਦਾਲਤ ਵਿਚ 13591 ਕੇਸਾਂ ਦੀ ਸੁਣਵਾਈ ਹੋਈ ਅਤੇ 11381 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ ਅਤੇ ਕੁੱਲ 8,76, 73,569 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਪ੍ਰੈਲ ਤੋਂ ਜੂਨ ਤੱਕ 374 ਲੋਕਾਂ ਨੂੰ ਲੀਗਲ ਏਡ, 131 ਲੋਕਾਂ ਨੂੰ ਲੀਗਲ ਐਡਵਾਈਜ਼ ਦਿੱਤੀ ਗਈ। ਇਸ ਤੋਂ ਇਲਾਵਾ ਅਥਾਰਟੀ ਵੱਲੋਂ 75 ਸੈਮੀਨਾਰ, ਮੈਡੀਏਸ਼ਨ ਅਤੇ ਕੰਸਲੀਏਸ਼ਨ ਸੈਂਟਰ ਵਿਚ 10 ਮਾਮਲਿਆਂ ਨੂੰ ਹੱਲ ਅਤੇ ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਰਾਹੀਂ 9 ਕੇਸ ‘ਆਨ ਦਿ ਸਪੋਟ ਡਿਸਾਈਡ’ ਕੀਤੇ ਗਏ ਅਤੇ ਦੋਸ਼ੀ ਰਿਹਾਅ ਕੀਤੇ ਗਏ। ਉਨ੍ਹਾਂ ਦੱਸਿਆ ਕਿ ਵਿਕਟਿਮ ਕੰਪੇਨਸੇਸ਼ਨ ਸਕੀਮ ਤਹਿਤ ਅਪ੍ਰੈਲ ਤੋਂ ਜੂਨ ਤੱਕ 9 ਕੇਸਾਂ ਦੇ ਫੈਸਲੇ ਕੀਤੇ ਗਏ ਅਤੇ ਇਨ੍ਹਾਂ ਕੇਸਾਂ ਵਿਚ 23,10,000 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸ਼ੀਮਾਰ, ਸੀ.ਜੇ.ਐਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ, ਸੀ.ਜੇ.ਐਮ ਪ੍ਰਭਜੋਤ ਸਿੰਘ, ਐਸ.ਪੀ ਮਨੋਜ ਕੁਮਾਰ, ਜ਼ਿਲ੍ਹਾ ਅਟਾਰਨੀ ਵਰਿੰਦਰ ਕੁਮਾਰ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਆਗਿਆਪਾਲ ਸਿੰਘ ਸਾਹਨੀ, ਦਰਸ਼ਨ ਕੌਸ਼ਲ ਅਤੇ ਕਿਰਨਪ੍ਰੀਤ ਕੌਰ ਧਾਮੀ ਵੀ ਮੌਜੂਦ ਸਨ।