ਬਲੈਕਮੇਲ ਕਰਕੇ ਪੈਸੇ ਵਸੂਲਣ ਦੇ ਦੋਸ਼ ’ਚ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਹੁਸ਼ਿਆਰਪੁਰ (TTT)-ਸਾਈਬਰ ਕ੍ਰਾਈਮ ਦੀ ਟੀਮ ਨੇ ਬਲੈਕਮੇਲ ਕਰਕੇ ਪੈਸੇ ਵਸੂਲਣ ਦੇ ਦੋਸ਼ ਹੇਠ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਾਈ ਸ਼ਿਕਾਇਤ ਵਿਚ ਧੀਰਜ ਸ਼ਰਮਾ ਉਰਫ਼ ਸ਼ਾਨੂ ਪੁੱਤਰ ਸੁਰੇਸ਼ ਕੁਮਾਰ ਸ਼ਰਮਾ ਵਾਸੀ ਹਰੀ ਨਗਰ ਥਾਣਾ ਸਿਟੀ ਨੇ 19 ਜੁਲਾਈ ਨੂੰ ਐੱਸ. ਐੱਸ. ਪੀ. ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਉਸ ਨੂੰ ਬਲੈਕਮੇਲ ਕਰਕੇ ਫਿਰੌਤੀ ਦੀ ਮੰਗ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ’ਤੇ ਝੂਠੀਆਂ ਪੋਸਟਾਂ ਪਾ ਕੇ ਸਮਾਜ ਵਿਚ ਉਸ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿਸ ਦੀ ਜਾਂਚ ਜਗੀਰ ਸਿੰਘ ਡੀ. ਐੱਸ. ਪੀ. ਏ. ਡੀ. ਪੀ. ਐੱਸ. ਵੱਲੋਂ ਕਰਨ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।