ਸਕੂਲ ਬੱਸ ਨੇ ਪਿਓ ਨੂੰ ਟੱਕਰ ਮਾਰ ਕੇ ਕੀਤਾ ਸੀ ਜ਼ਖ਼ਮੀ, ਫ਼ਿਰ 14 ਸਾਲਾ ਕੁੜੀ ਨੇ ਜੋ ਕੀਤਾ ਜਾਣ ਕੰਬ ਜਾਵੇਗੀ ਰੂਹ
(TTT) ਫ਼ਤਿਹਗੜ੍ਹ ਸਾਹਿਬ ਤੋਂ ਇਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਕ ਵਿਅਕਤੀ ਨੂੰ ਸਕੂਲ ਬੱਸ ਵੱਲੋਂ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਪੁਲਸ ਵੱਲੋਂ ਕੋਈ ਕਾਰਵਾਈ ਨਾ ਹੋਣ ਤੋਂ ਦੁਖੀ ਹੋ ਕੇ ਜ਼ਖ਼ਮੀ ਹੋਏ ਵਿਅਕਤੀ ਦੀ 14 ਸਾਲਾ ਧੀ ਨੇ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ 6 ਜੁਲਾਈ ਨੂੰ ਅੰਬੇ ਮਾਜਰਾ ਮੰਡੀ ਗੋਬਿੰਦਗੜ੍ਹ ਵਿਚ ਇਕ ਨਿੱਜੀ ਸਕੂਲ ਦੀ ਬੱਸ ਨੇ ਮੋਟਰਸਾੀਕਲ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ ਮਾਮਲੇ ਵਿਚ ਪੁਲਸ ਵੱਲੋਂ ਕੋਈ ਕਾਰਵਾਈ ਤੇ ਸੁਣਵਾਈ ਨਾ ਹੋਣ ਤੋਂ ਦੁਖੀ ਹੋ ਕੇ ਪੀੜਤ ਦੀ 14 ਸਾਲਾ ਧੀ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬੱਚੀ ਦੇ ਪਰਿਵਾਰ ਵੱਲੋਂ ਪੁਲਸ ‘ਤੇ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਸਕੂਲ ਮਾਲਕਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।