ਮਾਤਰੀ ਮੌਤਾਂ ਦੀ ਸਮੀਖਿਆ ਕਰਨ ਲਈ ਮੈਟਰਨਲ ਡੈਥ ਰੀਵਿਊ ਕਮੇਟੀ ਦੀ ਹੋਈ ਮੀਟਿੰਗ
ਹੁਸ਼ਿਆਰਪੁਰ 31 ਜੁਲਾਈ 2024(TTT) ਜੱਚਾ-ਬੱਚਾ ਸਿਹਤ ਸੇਵਾਵਾਂ ਅਧੀਨ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਔਰਤਾਂ ਦੀ ਮਾਤਰੀ ਮੌਤ ਦਰ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਪੱਧਰ ਤੇ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਮਹੀਨੇ ਵਿੱਚ ਹੋਈਆਂ ਮਾਤਰੀ ਮੌਤਾਂ ਦੇ ਕਾਰਨਾਂ ਦੀ ਸਮੀਖਿਆ ਕਰਨ ਲਈ ਬਣਾਈ ਗਈ ਮੈਟਰਨਲ ਡੈਥ ਰੀਵਿਊ ਕਮੇਟੀ ਦੀ ਮੀਟਿੰਗ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਅਨੀਤਾ ਕਟਾਰੀਆ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ। ਜਿਸ ਵਿਚ ਸੰਬੰਧਤ ਸੀਨੀਅਰ ਮੈਡੀਕਲ ਅਫਸਰ, ਐਲ.ਐਚ.ਵੀ, ਏ.ਐਨ.ਐਮ. ਅਤੇ ਅੰਤਰੀਵੀ ਕਮੇਟੀ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਜ਼ਿਲ੍ਹਾ ਹੁਸਿ਼ਆਰਪੁਰ ਵਿੱਚ ਇਸ ਮਹੀਨੇ ਦੌਰਾਨ ਹੋਈਆਂ ਦੋ ਮੌਤਾਂ ਦੀ ਸਮੀਖਿਆ ਕੀਤੀ ਗਈ।
ਇਸ ਮੌਕੇ ਚਰਚਾ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅਨੀਤਾ ਕਟਾਰੀਆ ਨੇ ਕਿਹਾ ਕਿ ਮਾਤਰੀ ਮੌਤਾਂ ਦੀ ਘੋਖ ਕਰਨ ਤੋਂ ਬਾਅਦ ਇਹ ਤੱਥ ਨਿਕਲ ਕੇ ਸਾਹਮਣੇ ਆਏ ਹਨ ਕਿ ਇਹ ਦੋਨੋ ਮੌਤਾਂ ਦਾ ਕਾਰਨ ਮਲਟੀਪਲ ਸੀਜ਼ੇਰੀਅਨ ਵਾਲੀ ਹਾਈਰਿਸਕ ਪ੍ਰੈਗਨੈਸੀ ਅਤੇ ਪਰਵਾਸੀ ਗਰਭਵਤੀ ਔਰਤਾਂ ਹਨ ਜਿਹੜੀਆਂ ਪਤੀ ਦੇ ਕੰਮ ਦੀ ਵਜ੍ਹਾ ਕਰਕੇ ਥੋੜੇ ਥੋੜੇ ਸਮੇਂ ਬਾਅਦ ਆਪਣਾ ਠਿਕਾਣਾ ਬਦਲਦੀਆਂ ਰਹਿੰਦੀਆਂ ਹਨ ਤੇ ਅਗਿਆਨਤਾਵਸ਼ ਉਹਨਾਂ ਵੱਲੋਂ ਸਮੇਂ ਸਿਰ ਉਪਚਾਰ ਨਹੀ ਲਿਆ ਜਾਂਦਾ। ਉਨਾਂ ਕਿਹਾ ਕਿ ਹਾਈਰਿਸਕ ਗਰਭਵਤੀ ਔਰਤਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਨਾਂ ਦੇ ਵਾਧੂ ਚੈਕਅਪ ਕੀਤੇ ਜਾਣ ਤਾਂ ਕਿ ਲੋੜ ਪੈਣ ਤੇ ਸਮੇਂ ਰਹਿੰਦਿਆਂ ਉਨਾਂ ਨੂੰ ਸਿਹਤ ਸਹੂਲਤਾਂ ਮੁੱਹਈਆ ਕਰਵਾ ਕੇ ਮਾਤਰੀ ਮੌਤ ਦਰ ਨੂੰ ਘੱਟਾਇਆ ਜਾ ਸਕੇ। ਉਹਨਾਂ ਸੀਨੀਅਰ ਮੈਡੀਕਲ ਅਫਸਰਾਂ ਅਤੇ ਬਾਕੀ ਫੀਲਡ ਸਟਾਫ ਨੂੰ ਕਿਹਾ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਵਾਸਤੇ ਲੋੜੀਦੇ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਹਰ ਗਰਭਵਤੀ ਔਰਤ ਦੀ ਅਰਲੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਉਸ ਦੇ ਸਾਰੇ ਚੈਕਅਪ ਜਿਵੇਂ ਕਿ ਵਜ਼ਨ, ਬਲੱਡ ਪ੍ਰੈਸ਼ਰ, ਸ਼ੂਗਰ ਐਚਬੀ, ਥਾਇਰਾਇਡ, ਹੈਪੈਟਾਇਟਸ, ਸਕੈਨ, ਈ.ਸੀ.ਜੀ ਅਤੇ ਹੋਰ ਜਰੂਰੀ ਚੈਕ ਅਪ ਸਮੇਂ ਸਿਰ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਮਾਂ ਰਹਿੰਦੀਆਂ ਕਿਸੇ ਵੀ ਮੁਸ਼ਕਿਲ ਦਾ ਪਤਾ ਲਗਾ ਕੇ ਉਸ ਦਾ ਇਲਾਜ਼ ਕੀਤਾ ਜਾ ਸਕੇ। ਸਿਹਤ ਸੰਸਥਾਵਾਂ ਵਿਖੇ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪੀ.ਐਮ.ਐਸ.ਐਮ.ਏ ਵਾਲੇ ਦਿਨ ਗਰਭਵਤੀ ਔਰਤਾਂ ਦਾ ਮਾਹਿਰ ਡਾਕਟਰਾਂ ਵਲੋਂ ਲੋੜੀਦੇ ਚੈਕ-ਅਪ ਅਤੇ ਟੈਸਟ ਯਕੀਨੀ ਬਣਾਏ ਜਾਣ