MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈ ਕੋਰਟ ਵੱਲੋਂ ਨੋਟਿਸ ਜਾਰੀ
ਚੰਡੀਗੜ੍ਹ (TTT): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ NSA ਖ਼ਿਲਾਫ਼ ਦਾਖ਼ਲ ਕੀਤੀ ਗਈ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ। ਇਸ ਤੋਂ ਪਹਿਲਾਂ 29 ਜੁਲਾਈ ਨੂੰ ਇਸ ਮਾਮਲੇ ਵਿਚ ਸੁਣਵਾਈ ਹੋਣੀ ਸੀ, ਪਰ ਪਟੀਸ਼ਨ ਵਿਚ ਕੁਝ ਖ਼ਾਮੀਆਂ ਹੋਣ ਕਾਰਨ ਸੁਣਵਾਈ ਟਾਲ ਦਿੱਤੀ ਗਈ ਸੀ। ਅੱਜ ਹੋਈ ਸੁਣਵਾਈ ਵਿਚ ਹਾਈ ਕੋਰਟ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ ਤੇ ਉਹ ਜੇਲ੍ਹ ਅੰਦਰੋਂ ਹੀ ਲੋਕ ਸਭਾ ਦੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਹਨ। ਇਸ ਮਗਰੋਂ ਹੁਣ ਉਨ੍ਹਾਂ ਵੱਲੋਂ ਹਾਈ ਕੋਰਟ ਵਿਚ ਪਟੀਸ਼ਨ ਲਗਾ ਕੇ ਉਨ੍ਹਾਂ ਖ਼ਿਲਾਫ਼ ਲੱਗੀ NSA ਨੂੰ ਤੋੜਣ ਦੀ ਮੰਗ ਕੀਤੀ ਗਈ ਹੈ।