ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ 10 ਸਰਹੱਦੀ ਜ਼ਿਲ੍ਹਿਆਂ ਵਿੱਚ ਪੰਜਾਬ ਦੀਆਂ ਅੰਤਰਰਾਜੀ
(TTT)ਸਰਹੱਦਾਂ ਰਾਹੀਂ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-VII’ ਚਲਾਇਆ ਗਿਆ।
✅ 91 ਅੰਦਰ ਅਤੇ ਬਾਹਰ ਨਿਕਲਣ ਵਾਲੇ ਰਸਤਿਆਂ ਤੇ ਨਾਕੇ ਲਗਾਏ ਗਏ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ।
✅ ਰਾਜ ਦੇ ਅੰਦਰ ਦਾਖਲ ਹੋਣ ਵਾਲੇ ਅਤੇ ਬਾਹਰ ਜਾਣ ਵਾਲੇ 3668 ਵਾਹਨਾਂ ਦੀ ਚੈਕਿੰਗ ਕੀਤੀ ਗਈ
✅139 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 12 ਵਾਹਨਾਂ ਨੂੰ ਜ਼ਬਤ ਕੀਤਾ ਗਿਆ
✅14 ਪਹਿਲੀ ਸੂਚਨਾ ਰਿਪੋਰਟਾਂ (ਐਫ.ਆਈ.ਆਰ.) ਦਰਜ ਕੀਤੀਆਂ ਗਈਆਂ
✅14 ਵਿਅਕਤੀ ਗ੍ਰਿਫਤਾਰ ਕੀਤੇ ਗਏ
✅431 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰੋਕਿਆ ਗਿਆ
ਚੈਕਿੰਗ ਦੌਰਾਨ, ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਰਾਜਸਥਾਨ-ਆਧਾਰਤ ਹਥਿਆਰਾਂ ਦੇ ਤਸਕਰ ਨੂੰ ਕਾਬੂ ਕੀਤਾ ਗਿਆ ਅਤੇ ਉਸ ਕੋਲੋਂ ਚਾਰ ਪਿਸਤੌਲ ਬਰਾਮਦ ਕੀਤੇ ਗਏ।