News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਟਰੱਕ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਮੌਕੇ ‘ਤੇ ਨੌਜਵਾਨ ਦੀ ਮੌਤ

ਟਰੱਕ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ, ਮੌਕੇ ‘ਤੇ ਨੌਜਵਾਨ ਦੀ ਮੌਤ

(TTT)ਸ੍ਰੀ ਕੀਰਤਪੁਰ ਸਾਹਿਬ – ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ ’ਤੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ 11 ਵਿਚ ਪੈਂਦੇ ਪਿੰਡ ਭਗਵਾਲਾ ਦੀ ਹੱਦਬਸਤ ਵਿਚ ਇਕ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਾਂਚ ਅਧਿਕਾਰੀ ਏ. ਐੱਸ. ਆਈ. ਖ਼ੁਸ਼ਹਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਛੰਮੀਪਾਲ (31) ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਝਿੰਜੜੀ ਹੇਠਲਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਕੋਟਲਾ ਤੋਂ ਸ੍ਰੀ ਕੀਰਤਪੁਰ ਸਾਹਿਬ ਵੱਲ ਆ ਰਿਹਾ ਸੀ, ਜਦੋਂ ਉਹ ਇੰਡੀਅਨ ਆਇਲ ਪੈਟਰੋਲ ਪੰਪ ਦੇ ਸਾਹਮਣੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ 11 ਪਿੰਡ ਭਗਵਾਲਾ ਦੀ ਹੱਦਬਸਤ ਵਿੱਚ ਪੁੱਜਾ ਤਾਂ ਇਕ ਟਰੱਕ ਚਾਲਕ ਵੱਲੋਂ ਬੜੀ ਲਾਪਰਵਾਹੀ ਨਾਲ ਸੜਕ ਦੀ ਦੂਜੀ ਸਾਈਡ ਵੇਖੇ ਬਿਨਾ ਹੀ ਡਿਵਾਈਡਰ ਕੱਟ ਤੋਂ ਯੂ-ਟਰਨ ਲਿਆ ਗਿਆ, ਜਿਸ ਕਾਰਨ ਆਪਣੀ ਸਾਈਡ ’ਤੇ ਆ ਰਿਹਾ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਮੋਟਰਸਾਈਕਲ ਚਾਲਕ ਸੜਕ ਉੱਪਰ ਡਿੱਗ ਪਿਆ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ। ਜ਼ਿਆਦਾ ਖ਼ੂਨ ਵਹਿਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।