News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਬੀ.ਏ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ।

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਬੀ.ਏ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ।

(TTT) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਬੀ.ਏ.ਚੌਥੇ ਸਮੈਸਟਰ ਦੇ ਵਿਦਿਆਰਥੀ ਹਰਜੋਤ ਸਿੰਘ ਨੇ 82.06% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ, ਅਦਿਤੀ ਓਹਰੀ ਨੇ 69.28% ਅੰਕ ਲੈ ਕੇ ਕਾਲਜ ਵਿੱਚੋਂ ਦੂਸਰਾ ਅਤੇ ਹਰਮਨਪ੍ਰੀਤ ਕੌਰ ਨੇ 65.97% ਅੰਕ ਲੈ ਕੇ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਿਲ ਕੀਤਾ। ਇਸ ਪ੍ਰਾਪਤੀ ਰਾਹੀਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਆਰਟਸ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |