ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਜਥੇਬੰਦੀਆਂ ਨਾਲ ਗੱਲਬਾਤ ਤੋਂ ਭੱਜਣ ਦਾ ਲਿਆ ਗੰਭੀਰ ਨੋਟਿਸ ਅਤੇ ਸਰਕਾਰ ਪ੍ਰਤੀ ਤਿੱਖਾ ਰੋਸ ਪ੍ਰਗਟ ਕੀਤਾ
ਮੁਲਾਜ਼ਮ ਪੈਨਸ਼ਨਰ ਸਾਂਝੇ ਮੋਰਚੇ ਵੱਲੋਂ ਉਲੀਕੇ ਸੰਘਰਸ਼ ਵਿੱਚ ਵੱਡੇ ਪੱਧਰ ਤੇ ਸ਼ਾਮਿਲ ਹੋਣ ਦਾ ਲਿਆ ਫੈਸਲਾ
ਹੁਸ਼ਿਆਰਪੁਰ, 13 ਅਗਸਤ, (TTT) ਪੰਜਾਬ ਪੈਨਸ਼ਨਰ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਪ੍ਰਿੰਸੀਪਲ ਚਰਨ ਸਿੰਘ ਦੀ ਪ੍ਰਧਾਨਗੀ ਹੇਠ ਪਾਰਟੀ ਦਫਤਰ ਵਿਖੇ ਹੋਈ ਮੀਟਿੰਗ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਓਕਾਰ ਸਿੰਘ ਪ੍ਰਧਾਨ ਦੀ ਭੈਣ ਦੀ ਹੋਈ ਅਚਨਚੇਤ ਮੌਤ ਤੇ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਇਸ ਉਪਰੰਤ ਯੂਨੀਅਨ ਦੇ ਆਗੂਆਂ ਨੇ ਸਾਂਝੇ ਸੰਬੋਧਨ ਵਿੱਚ ਆਪਣੀਆਂ ਭੱਖਦੀਆਂ ਮੰਗਾਂ ਸਰਕਾਰ ਵੱਲੋਂ ਪ੍ਰਵਾਨ ਕਰਨ ਦੀ ਥਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਾਰ ਵਾਰ ਜਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਦੇ ਕਿ ਨਾ ਮਿਲਣ ਅਤੇ ਮੀਟਿੰਗ ਨੂੰ ਅੱਗੇ ਪਾਉਣ ਦਾ ਗੰਭੀਰ ਨੋਟਿਸ ਲਿਆ ਅਤੇ ਪੰਜਾਬ ਸਰਕਾਰ ਦੀ ਇਸ ਟਾਲ ਮਟੋਲ ਨੀਤੀ ਖਿਲਾਫ ਬਹੁਤ ਗੁੱਸੇ ਭਰੇ ਰੋਹ ਵਿੱਚ ਸਰਕਾਰ ਵਿਰੁੱਧ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਬੁਲਾਰਿਆਂ ਨੇ ਕਿਹਾ ਕਿ ਅਸੀਂ ਸਰਕਾਰ ਪਾਸੋਂ ਫਾਲਤੂ ਕੁਝ ਵੀ ਨਹੀਂ ਮੰਗਦੇ ਅਸੀਂ ਆਪਣੇ ਹੱਕ ਮੰਗਦੇ ਹਾਂ ਪਰ ਸਰਕਾਰ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀ। ਬੁਲਾਰਿਆਂ ਨੇ ਕਿਹਾ ਕਿ ਅਸੀਂ ਜਲੰਧਰ ਦੀ ਜਿਹੜੀ ਵੋਟਾਂ ਵਿੱਚ ਸਰਕਾਰ ਤੇ ਭਰੋਸਾ ਕਰਕੇ ਆਪਣਾ ਸੰਘਰਸ਼ ਮੁਲਤ ਵੀ ਕਰ ਦਿੱਤਾ ਸੀ ਪਰ ਹੁਣ ਆਉਣ ਵਾਲੀਆਂ ਜਿਮਨੀ ਚੋਣਾਂ ਵਿੱਚ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤੇ ਜਾਣਗੇ। ਇਸ ਉਪਰੰਤ ਮੁਲਾਜ਼ਮ ਆਗੂ ਰਣਬੀਰ ਸਿੰਘ ਢਿੱਲੋ ਦੇ ਸਵਰਗਵਾਸ ਹੋਣ ਤੇ ਅਫਸੋਸ ਪ੍ਰਗਟ ਕੀਤਾ ਗਿਆ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਸ਼੍ਰੀ ਓਕਾਰ ਸਿੰਘ ਪ੍ਰਧਾਨ, ਅਮਰੀਕ ਸਿੰਘ ਜਨਰਲ ਸਕੱਤਰ, ਜਗਜੀਤ ਸਿੰਘ ਡਿਪਟੀ ਜਨਰਲ ਸਕੱਤਰ, ਕੁਲਦੀਪ ਸਿੰਘ, ਸੈਣੀ, ਸੁਰਜੀਤ ਸਿੰਘ, ਹਰਬੰਸ ਸਿੰਘ, ਗੁਰਚਰਨ ਸਿੰਘ, ਮਹਿੰਦਰ ਸਿੰਘ, ਕਿਸ਼ਨ ਦਾਸ, ਗੁਰਦੇਵ ਸਿੰਘ, ਬਿਕਰ ਸਿੰਘ, ਜੋਗਾ ਸਿੰਘ, ਪ੍ਰਿੰਸੀਪਲ ਚਰਨ ਸਿੰਘ, ਗੁਰਚਰਨ ਸਿੰਘ, ਓਕਾਰ ਸਿੰਘ, ਦਇਆ ਰਾਮ, ਦਵਿੰਦਰ ਸਿੰਘ, ਗੁਰਮੀਤ ਸਿੰਘ, ਬਲਵੀਰ ਸਿੰਘ ਸੈਣੀ, ਅਰਜਨ ਸਿੰਘ, ਸੁਦਰਸ਼ਨ ਕੁਮਾਰ, ਪਿਆਰਾ ਸਿੰਘ ਅਤੇ ਮਦਨ ਲਾਲ ਆਦਿ ਹਾਜ਼ਰ ਸਨ।