ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਸਾਹਿਤਕ ਮੁਕਾਬਲਿਆਂ ਦਾ ਆਯੋਜਨ
(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮੈਨੇਜਮੈਂਟ ਕਮੇਟੀ ਦੀ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਭਾਸ਼ਾ ਅਤੇ ਸਾਹਿਤਕ ਕਲੱਬ ਦੇ ਇੰਚਾਰਜ ਡਾ. ਗੁਰਚਰਨ ਸਿੰਘ ਦੀ ਯੋਗ ਅਗਵਾਈ ਵਿੱਚ ਸਾਹਿਤਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਤੀਯੋਗਿਤਾ ਵਿਚ ਭਾਗ ਲੈ ਕੇ ਵਿਦਿਆਰਥੀਆਂ ਨੇ ਤਿੰਨਾਂ ਭਾਸ਼ਾਵਾਂ ਵਿੱਚ ਆਪਣੀ ਰਚਨਾਤਮਿਕ ਪ੍ਰਤਿਭਾ ਨੂੰ ਉਜਾਗਰ ਕੀਤਾ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਨੇ ਵਿਦਿਆਰਥੀਆਂ ਨੂੰ ਮਹਾਨ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਸਾਹਿਤਕ ਰਚਨਾਵਾਂ ਤੋਂ ਜਾਣੂ ਕਰਵਾਉਂਦਿਆ, ਇਸ ਪ੍ਰਤੀਯੋਗਿਤਾ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੋਤਸਾਹਿਤ ਕੀਤਾ। ਪੰਜਾਬੀ ਦੀ ਸੁੰਦਰ ਲਿਖਾਈ ਪ੍ਰਤੀਯੋਗਿਤਾ ਵਿਚ ਬੀ.ਕਾਮ ਭਾਗ ਦੂਸਰਾ ਦੇ ਵਿਦਿਆਰਥੀ ਦਿਨੇਸ਼ ਕੁਮਾਰ ਨੇ ਪਹਿਲਾ ਸਥਾਨ, ਬੀ.ਕਾਮ ਭਾਗ ਪਹਿਲਾ ਦੇ ਵਿਦਿਆਰਥੀ ਗੁਰਨਾਮ ਸਿੰਘ ਨੇ ਦੂਸਰਾ ਸਥਾਨ, ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਰੀਆ ਨੇ ਤੀਸਰਾ ਸਥਾਨ, ਹਿੰਦੀ ਸੁੰਦਰ ਲਿਖਾਈ ਪ੍ਰਤੀਯੋਗਿਤਾ ਵਿੱਚ ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਸੰਜਨਾ ਨੇ ਪਹਿਲਾ, ਬੀ.ਕਾਮ ਭਾਗ ਪਹਿਲਾ ਦੀ ਵਿਦਿਆਰਥਣ ਰੂਪਾ ਕੁਮਾਰੀ ਨੇ ਦੂਸਰਾ ਅਤੇ ਬੀ.ਸੀ.ਏ ਭਾਗ ਦੂਸਰਾ ਦੀ ਵਿਦਿਆਰਥਣ ਮੁਸਕਾਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਗਰੇਜ਼ੀ ਦੀ ਸੁੰਦਰ ਲਿਖਾਈ ਪ੍ਰਤੀਯੋਗਿਤਾ ਵਿੱਚ ਬੀ.ਬੀ.ਏ ਭਾਗ ਤੀਸਰਾ ਦੀ ਵਿਦਿਆਰਥਣ ਦੀਕਸ਼ਾ ਕਲਸੀ ਨੇ ਪਹਿਲਾ, ਬੀ.ਸੀ.ਏ ਭਾਗ ਦੂਸਰਾ ਦੀ ਵਿਦਿਆਰਥਣ ਜਸਲੀਨ ਕੌਰ ਨੇ ਦੂਸਰਾ ਅਤੇ ਬੀ.ਕਾਮ ਭਾਗ ਤੀਸਰਾ ਦੇ ਵਿਦਿਆਰਥੀ ਜਸਪ੍ਰੀਤ ਗਿੰਦੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੇਖ ਰਚਨਾ ਮੁਕਾਬਲੇ ਵਿੱਚ ਬੀ.ਕਾਮ ਭਾਗ ਪਹਿਲਾ ਦੇ ਵਿਦਿਆਰਥੀ ਗੁਰਨਾਮ ਸਿੰਘ ਨੇ ਪਹਿਲਾ, ਬੀ.ਕਾਮ ਭਾਗ ਦੂਸਰਾ ਦੇ ਵਿਦਿਆਰਥੀ ਦਿਨੇਸ਼ ਕੁਮਾਰ ਨੇ ਦੂਸਰਾ ਅਤੇ ਬੀ.ਏ ਭਾਗ ਦੂਸਰਾ ਦੀ ਵਿਦਿਆਰਥਣ ਹਰਲੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਬੀ.ਕਾਮ ਭਾਗ ਦੂਸਰਾ ਦੀ ਵਿਦਿਆਰਥਣ ਅਦੀਸ਼ਾ ਨੇ ਪਹਿਲਾ ਸਥਾਨ ਅਤੇ ਕਹਾਣੀ ਰਚਨਾ ਮੁਕਾਬਲੇ ਵਿੱਚ ਬੀ.ਕਾਮ ਭਾਗ ਦੂਜਾ ਦੀ ਵਿਦਿਆਰਥਣ ਪਾਰੁਲ ਗੁਪਤਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਾਵਿ ਉਚਾਰਨ ਮੁਕਾਬਲੇ ਵਿਚ ਬੀ.ਕਾਮ ਭਾਗ ਪਹਿਲਾ ਦੇ ਵਿਦਿਆਰਥੀ ਗੁਰਨਾਮ ਸਿੰਘ ਨੇ ਪਹਿਲਾ, ਬੀ.ਬੀ.ਏ ਭਾਗ ਤੀਸਰਾ ਦੀ ਵਿਦਿਆਰਥਣ ਕਾਜਲ ਨੇ ਦੂਸਰਾ ਅਤੇ ਬੀ.ਸੀ.ਏ ਭਾਗ ਦੂਸਰਾ ਦੀ ਵਿਦਿਆਰਥਣ ਮੁਸਕਾਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਡਾ. ਗੁਰਚਰਨ ਸਿੰਘ, ਪ੍ਰੋ. ਮੋਨਿਕਾ ਕੰਵਰ, ਪ੍ਰੋ. ਵਿਪਨ ਕੁਮਾਰ, ਪ੍ਰੋ. ਕ੍ਰਿਸ਼ਮਾ, ਪ੍ਰੋ. ਰਾਜਵਿੰਦਰ ਕੌਰ ਅਤੇ ਪ੍ਰੋ. ਖੁਸ਼ਦੀਪ ਮੌਜੂਦ ਸਨ।