News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕੈਬਨਿਟ ਮੰਤਰੀ ਜਿੰਪਾ ਨੇ ਬੀ.ਐਸ.ਐਫ ਖੜਕਾਂ ਕੈਂਪ ’ਚ ਮਨਾਇਆ ਰੱਖੜੀ ਦਾ ਤਿਉਹਾਰ

ਕੈਬਨਿਟ ਮੰਤਰੀ ਜਿੰਪਾ ਨੇ ਬੀ.ਐਸ.ਐਫ ਖੜਕਾਂ ਕੈਂਪ ’ਚ ਮਨਾਇਆ ਰੱਖੜੀ ਦਾ ਤਿਉਹਾਰ

ਬੀ.ਐਸ.ਐਫ ਦੀਆਂ ਮਹਿਲਾ ਜਵਾਨਾਂ ਨੇ ਕੈਬਨਿਟ ਮੰਤਰੀ ਨੂੰ ਬੰਨ੍ਹੀ ਰੱਖੜੀ

ਜਿੰਪਾ ਨੇ ਸਾਰਿਆਂ ਨੂੰ ਦਿੱਤੀਆਂ ਰੱਖੜੀ ਦੀਆਂ ਸ਼ੁੱਭਕਾਮਨਾਵਾਂ

ਹੁਸ਼ਿਆਰਪੁਰ, 19 ਅਗਸਤ :(TTT) ਰੱਖੜੀ ਦੇ ਪਵਿੱਤਰ ਤਿਉਹਾਰ ’ਤੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਖੜਕਾਂ ਸਥਿਤ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਟ੍ਰੇਨਿੰਗ ਕੈਂਪ ਦਾ ਦੌਰਾ ਕੀਤਾ। ਇਸ ਦੌਰਾਨ ਬੀ.ਐਸ.ਐਫ ਦੀਆਂ ਮਹਿਲਾ ਜਵਾਨਾਂ ਨੇ ਕੈਬਨਿਟ ਮੰਤਰੀ ਨੂੰ ਰੱਖੜੀ ਬੰਨ੍ਹੀ ਅਤੇ ਭਾਈਚਾਰੇ ਦਾ ਪ੍ਰਤੀਕ ਇਹ ਪਰਵ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਾਰੇ ਜਵਾਨਾਂ ਨੂੰ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਕੁਰਬਾਨੀ ਅਤੇ ਸੇਵਾ ਪ੍ਰਤੀ ਧੰਨਵਾਦ ਪ੍ਰਗਟ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਬੀ.ਐਸ.ਐਫ ਦੇ ਅਧਿਕਾਰੀ ਐਲ.ਕੇ ਮੀਣਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਰੱਖੜੀ ਬੰਨ੍ਹਵਾਉਣ ਤੋਂ ਬਾਅਦ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਬੀ.ਐਸ.ਐਫ ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਲਈ ਆਪਣੀ ਡਿਊਟੀ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੇ ਕਾਰਨ ਹੀ ਅਸੀਂ ਸਾਰੇ ਨਾਗਰਿਕ ਆਪਣੇ ਘਰਾਂ ਵਿਚ ਸੁਰੱਖਿਅਤ ਹਾਂ। ਰੱਖੜੀ ਦਾ ਇਹ ਪਰਵ ਭਾਈ-ਭੈਣ ਦੇ ਰਿਸ਼ਤੇ ਨੂੰ ਮਜ਼ਬੂਤ ਕਰਦਾ ਹੈ ਅਤੇ ਅੱਜ ਇਥੇ ਇਨ੍ਹਾਂ ਬਹਾਦਰ ਭੈਣਾਂ ਤੋਂ ਰੱਖੜੀ ਬੰਨ੍ਹਵਾਉਣਾ ਮੇਰੇ ਲਈ ਮਾਣ ਦੀ ਗੱਲ ਹੈ।
ਕੈਬਨਿਟ ਮੰਤਰੀ ਨੇ ਸਾਰੇ ਜਵਾਨਾਂ ਨੂੰ ਰੱਖੜੀ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਪਰਵ ਦਾ ਮਹੱਤਵ ਕੇਵਲ ਭਾਈ-ਭੈਣਾਂ ਵਿਚ ਨਹੀਂ, ਬਲਕਿ ਸਮਾਜ ਵਿਚ ਵੀ ਏਕਤਾ ਅਤੇ ਪਿਆਰ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਬੀ.ਐਸ.ਐਫ ਦੇ ਜਵਾਨ, ਜੋ ਸਰਹੱਦਾਂ ਦੀ ਰਾਖੀ ਕਰਦੇ ਹਨ, ਸਾਡੇ ਅਸਲੀ ਭਰਾ ਅਤੇ ਰਖਵਾਲੇ ਹਨ ਅਤੇ ਉਨ੍ਹਾਂ ਨਾਲ ਰੱਖਣੀ ਮਨਾਉਣਾ ਇਸ ਪਰਵ ਦੀ ਸੱਚੀ ਭਾਵਨਾ ਨੂੰ ਪ੍ਰਗਟ ਕਰਦਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਜਵਾਨਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੇ ਅਨੁਭਵਾਂ ਨੂੰ ਵੀ ਸੁਣਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਬਾਰੇ ਵਿਚ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਬੀ.ਐਸ.ਐਫ ਜਵਾਨਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ ਅਤੇ ਉਨ੍ਹਾਂ ਦੀ ਬਿਹਤਰੀ ਲਈ ਸਾਰੇ ਜ਼ਰੂਰੀ ਕਦਮ ਚੁੱਕੇਗੀ। ਇਸ ਮੌਕੇ ਉਨ੍ਹਾਂ ਮਹਿਲਾ ਜਵਾਨਾਂ ਨੂੰ ਤੋਹਫੇ ਭੇਟ ਕੀਤੇ ਅਤੇ ਉਨ੍ਹਾਂ ਨਾਲ ਰੱਖੜੀ ਦਾ ਪਰਵ ਮਨਾ ਕੇ ਇਸ ਦਿਨ ਨੂੰ ਹੋਰ ਵੀ ਖਾਸ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਸਰਹੱਦਾਂ ‘ਤੇ ਤਾਇਨਾਤ ਸਾਡੇ ਜਵਾਨ ਅਸਲੀ ਹੀਰੋ ਹਨ ਅਤੇ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਸਮਾਂ ਬਿਤਾਉਣਾ ਨਾ ਕੇਵਲ ਮਾਣ ਦੀ ਗੱਲ ਹੈ, ਬਲਕਿ ਇਹ ਸਾਨੂੰ ਉਨ੍ਹਾਂ ਦੇ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਵੀ ਅਹਿਸਾਸ ਕਰਾਉਂਦਾ ਹੈ।
ਬੀ.ਐਸ.ਐਫ ਖੜਕਾਂ ਕੈਂਪ ਦੇ ਅਧਿਕਾਰੀਆਂ ਨੇ ਵੀ ਇਸ ਮੌਕੇ ’ਤੇ ਕੈਬਨਿਟ ਮੰਤਰੀ ਦੀ ਆਮਦ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨਾਲ ਰੱਖੜੀ ਦਾ ਪਰਵ ਮਨਾਉਣਾ ਸਾਡੇ ਲਈ ਇਕ ਮਾਣ ਦੀ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਦੇਸ਼ ਦੀ ਸੁਰੱਖਿਆ ਵਿਚ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਰਹਿਣਗੇ। ਇਸ ਮੌਕੇ ਕੌਂਸਲਰ ਦ੍ਰਿਪਨ ਸੈਣੀ, ਰੂਬੀ ਤੁਲੀ ਵੀ ਮੌਜੂਦ ਸਨ।