News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ, ਪਾਣੀ ਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ, ਪਾਣੀ ਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 30 ਅਗਸਤ:(TTT) ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਕਿ ਪਬਲਿਕ ਕੰਮ ਕਾਜ ਵਾਲੇ ਦਿਨ ਆ ਕੇ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ।ਨਗਰ ਨਿਗਮ ਦੇ ਕੈਸ਼ ਕਾਊਂਟਰ ਕੱਲ੍ਹ 31 ਅਗਸਤ ਦਿਨ ਸ਼ਨੀਵਾਰ ਨੂੰ ਵੀ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੀ ਹੈ।