News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜ਼ਿਲ੍ਹਾ ਤੇ ਸ਼ੈਸ਼ਨ ਜੱਜ ਦੀ ਅਗਵਾਈ ਹੇਠ 14 ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਰਾਜ ਪਾਲ ਰਾਵਲ

ਜ਼ਿਲ੍ਹਾ ਤੇ ਸ਼ੈਸ਼ਨ ਜੱਜ ਦੀ ਅਗਵਾਈ ਹੇਠ 14 ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਰਾਜ ਪਾਲ ਰਾਵਲ

ਸੀ.ਜੇ.ਐਮ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਬੈਂਕ ਮੈਨੇਜਰਾਂ ਨਾਲ ਕੀਤੀ ਮੀਟਿੰਗ

ਕੌਮੀ ਲੋਕ ਅਦਾਲਤ ਦੌਰਾਨ ਰੱਖੇ ਜਾਣ ਵਾਲੇ ਕੇਸਾਂ ਸਬੰਧੀ ਕੀਤੀ ਚਰਚਾ

ਹੁਸ਼ਿਆਰਪੁਰ, 7 ਸਤੰਬਰ :(TTT) ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ‘ਤੇ ਸਾਲ 2024 ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਮਿਤੀ 14 ਸਤੰਬਰ 2024 ਨੂੰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜ ਪਾਲ ਰਾਵਲ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਬੈਂਕ ਮੈਨੇਜਰਾਂ ਨਾਲ ਨਵੇਂ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸਾਰੇ ਸ਼ਾਮਿਲ ਅਧਿਕਾਰੀਆਂ ਨਾਲ ਕੌਮੀ ਲੋਕ ਅਦਾਲਤ ਦੌਰਾਨ ਰੱਖੇ ਜਾਣ ਵਾਲੇ ਕੇਸਾਂ ਸਬੰਧੀ ਚਰਚਾ ਕੀਤੀ ਗਈ। ਇਸ ਦੌਰਾਨ ਸਾਰੇ ਬੀ.ਡੀ.ਪੀ.ਓਜ਼ ਨੂੰ ਕੌਮੀ ਲੋਕ ਅਦਾਲਤ ਸਬੰਧੀ ਪਿੰਡਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਬੈਂਕ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਏ ਜਾਣ ਅਤੇ ਟ੍ਰੈਫਿਕ ਇੰਚਾਰਜ ਨੂੰ ਇਸ ਲੋਕ ਅਦਾਲਤ ਰਾਹੀਂ ਪੈਡਿੰਗ ਚਲਾਨਾਂ ਨੂੰ ਭੁਗਤਾਉਣ ਲਈ ਕੋਰਟਾਂ ਵਿਚ ਦੇਣ ਦੇ ਨਿਰਦੇਸ਼ ਦਿੱਤੇ ਗਏ। ਬਿਜਲੀ ਵਿਭਾਗ ਦੇ ਐਕਸੀਅਨ ਨਾਲ ਕੇਸਾਂ ਬਾਰੇ ਚਰਚਾ ਕੀਤੀ ਗਈ। ਬੀ.ਐਸ.ਐਨ.ਐਲ ਦੇ ਪ੍ਰੀ-ਲਿਟੀਗੇਟਿਵ ਕੇਸਾਂ ਬਾਰੇ ਜੂਨੀਅਰ ਅਸਿਸਟੈਂਟ ਅਫਸਰ ਪਰਮਵੀਰ ਸਿੰਘ ਅਤੇ ਐਮ.ਏ.ਸੀ.ਟੀ ਪੈਡਿੰਗ ਕੇਸਾਂ ਬਾਰੇ ਇੰਸੋ਼ਰੈਂਸ ਕੰਪਨੀਆਂ ਦੇ ਅਸਿਸਟੈਂਟ ਅਫਸਰ ਨੂੰ ਕਿਹਾ ਗਿਆ ਕਿ ਲਗਾਈ ਜਾਣ ਵਾਲੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ।
ਇਸ ਮੀਟਿੰਗ ‘ਚ ਭਾਗ ਲੈਣ ਵਾਲੇ ਸਬੰਧਿਤ ਅਧਿਕਾਰੀਆਂ ਨੂੰ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦਾ ਲਾਭ ਲੈਣ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਤਾਂ ਜੋ ਲੋਕ ਜਨ ਉਪਯੋਗੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।