News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਬੀ.ਏ ਸਮੈਸਟਰ ਦੂਸਰੇ ਦਾ ਨਤੀਜਾ ਰਿਹਾ ਸ਼ਾਨਦਾਰ।

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਬੀ.ਏ ਸਮੈਸਟਰ ਦੂਸਰੇ ਦਾ ਨਤੀਜਾ ਰਿਹਾ ਸ਼ਾਨਦਾਰ।

(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਪ੍ਰਿੰਸੀਪਲ ਡਾ. ਸਵਿਤਾ ਗੁਪਤਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਬੀ.ਏ ਦੂਸਰੇ ਸਮੈਸਟਰ ਦੀ ਵਿਦਿਆਰਥਣ ਮੁਸਕਾਨ ਨੇ 77% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ, ਹਰਲੀਨ ਕੌਰ ਨੇ 73.33% ਅੰਕ ਲੈ ਕੇ ਕਾਲਜ ਵਿੱਚੋਂ ਦੂਸਰਾ ਸਥਾਨ ਅਤੇ ਵਨੀਸ਼ਾ ਨੇ 68.45% ਲੈ ਕੇ ਕਾਲਜ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੇ ਇਸ ਪ੍ਰਾਪਤੀ ਰਾਹੀਂ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾਂ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾਂ, ਡਾ. ਸਵਿਤਾ ਗੁਪਤਾ ਨੇ ਇਸ ਮੌਕੇ ਆਰਟਸ ਵਿਭਾਗ ਦੇ ਸਾਰੇ ਅਧਿਆਪਕਾਂ ਅਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।